*ਮੁੱਖ ਮੰਤਰੀ ਚੰਨੀ ਨੇ ਨਿਮਰਤਾ ਸਹਿਤ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਸਾਰਾ ਖਰਚਾ ਚੁੱਕਣ ਦੀ ਕੀਤੀ ਪੇਸ਼ਕਸ਼*

ਚੰਡੀਗੜ੍ਹ, 4 ਜਨਵਰੀ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ ਜ਼ਮੀਨ ‘ਤੇ ਆਉਣ ਵਾਲਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ […]

Continue Reading

*ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ* 

ਬਠਿੰਡਾ, 4 ਜਨਵਰੀ (ਦਾ ਮਿਰਰ ਪੰਜਾਬ)-: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ। ਇੱਥੇ ਸੀਨੀਅਰ ਕਾਂਗਰਸੀ ਆਗੂ ਰਾਜ ਨੰਬਰਦਾਰ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ […]

Continue Reading

*ਕੇਜਰੀਵਾਲ ਸਾਹਿਬ ਜੀ ਤੁਹਾਡੇ ਲਿਖਤੀ ਵਾਅਦੇ ਜਿਹੜੇ ਅਜੇ ਤੱਕ ਪੂਰੇ ਨਹੀਂ ਹੋਏ, ਹੁਣ ਘੱਟੋ ਘੱਟ ਸਿੰਘ ਸਾਹਿਬ ਜਗਤਾਰ ਸਿੰਘ ਹਵਾਰਾ ਨੂੰ ਹੀ ਰਿਹਾਅ ਕਰਵਾ ਦਿਉ-ਭੱਟੀ ਫਰਾਂਸ*

ਪੈਰਿਸ 4 ਦਸੰਬਰ (ਦਾ ਮਿਰਰ ਪੰਜਾਬ )- ਪੈਰਿਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ–ਡਾਨ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਆਪਣੀ 57 ਦਿਨਾਂ ਦੀ ਭੁੱਖ ਹੜਤਾਲ ਤੋੜਨ ਵੇਲੇ ਦੀ, ਉਸ ਵਕਤ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਹੋਈ ਲਿਖਤੀ ਚਿੱਠੀ ਰਲੀਜ ਕਰਦੇ ਹੋਏ ਕਿਹਾ ਕਿ ਹੁਣ ਸਹੀ ਮੌਕਾ ਹੈ ਕਿ ਤੁਸੀਂ ਆਪਣਾ ਲਿਖਤੀ […]

Continue Reading

*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦਾ ਮਾਮਲਾ-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 7 ਮੈਂਬਰੀ ਕਮੇਟੀ ਗਠਤ*

ਅੰਮ੍ਰਿਤਸਰ, 4 ਜਨਵਰੀ- (ਦਾ ਮਿਰਰ ਪੰਜਾਬ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]

Continue Reading

*ਜਥੇਦਾਰ ਜਗਤਾਰ ਸਿੰਘ ਹਵਾਰਾ ਸਾਹਿਤ ਸਮੂੰਹ ਸਿੰਘਾਂ ਦੀ ਰਿਹਾਈ ਵਾਸਤੇ, ਫਤਹਿਗੜ੍ਹ ਸਾਹਿਬ ਤੋਂ ਰਾਜਭਵਨ ਤੱਕ ਗਿਆਰਾਂ ਜਨਵਰੀ ਨੂੰ ਨਿਕਲੇਗਾ ਰੋਸ ਮਾਰਚ-ਗੁਰਦੀਪ ਸਿੰਘ ਬਠਿੰਡਾ*

ਪੈਰਿਸ / ਬਠਿੰਡਾ 4 ਦਸੰਬਰ (ਭੱਟੀ ਫਰਾਂਸ ) ਬਠਿੰਡਾ ਤੋਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਮੀਡੀਏ ਨੂੰ ਜਾਣਕਾਰੀ ਦਿੱਤੀ ਗਈ ਕਿ ਬੀਤੇ ਦਿਨ, ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਹੋਈ । ਇਸ ਹੰਗਾਮੀ ਮੀਟਿੰਗ ਵਿੱਚ ਭਾਰਤ ਸਰਕਾਰ ਅਤੇ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਬਿਨਾਂ ਕੇਸ ਜਥੇਦਾਰ ਜਗਤਾਰ […]

Continue Reading

*ਕਰੋਨਾ ਅਲਰਟ- ਪੰਜਾਬ ਵਿੱਚ ਲੱਗਿਆ ਰਾਤ ਦਾ ਕਰਫਿਊ, ਹੋਰ ਵੀ ਲਗਾਈਆਂ ਪਾਬੰਦੀਆਂ*

ਚੰਡੀਗੜ੍ਹ, 4 ਜਨਵਰੀ (ਦਾ ਮਿਰਰ ਪੰਜਾਬ)-ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਪੰਜਾਬ ਨੇ ਮੰਗਲਵਾਰ ਨੂੰ ਰਾਜ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਹ ਪਾਬੰਦੀਆਂ 15 ਜਨਵਰੀ ਤੱਕ ਲਗਾਈਆਂ ਗਈਆਂ ਹਨ।  ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ, ਆਦਿ ਨੂੰ ਉਹਨਾਂ ਦੀ […]

Continue Reading

*ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਕੇਜਰੀਵਾਲ ਹੋਮ ਆਈਸੋਲੇਸ਼ਨ ‘ਚ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਸੰਕਰਮਣ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ 4099 ਨਵੇਂ ਕੋਰੋਨਾ […]

Continue Reading