*ਕਾਂਸ਼ੀ ਰਾਮ ਜੀ ਦੇ ਪਰਿਨਿਰਵਾਣ ਦਿਵਸ ਮੌਕੇ ਚੰਡੀਗੜ੍ਹ ਵਿੱਚ ‘ਚੰਡੀਗੜ੍ਹ ਸੰਭਾਲੋ ਸੰਕਲਪ ਰੈਲੀ’ ਦਾ ਆਯੋਜਨ, ਬਹੁਜਨ ਮਿਸ਼ਨ ਨੂੰ ਮਜ਼ਬੂਤ ਕਰਨ ਦਾ ਲਿਆ ਸੰਕਲਪ*

ਚੰਡੀਗੜ੍ਹ, 9 ਅਕਤੂਬਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ), ਯੂਟੀ ਚੰਡੀਗੜ੍ਹ ਵੱਲੋਂ ਪਾਰਟੀ ਦੇ ਸੰਸਥਾਪਕ ਅਤੇ ਬਹੁਜਨ ਅੰਦੋਲਨ ਦੇ ਮਹਾਨਾਇਕ ਮਾਨਯੋਗ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਪਰਿਨਿਰਵਾਣ ਦਿਵਸ ‘ਚੰਡੀਗੜ੍ਹ ਸੰਭਾਲੋ ਸੰਕਲਪ ਰੈਲੀ’ ਵਜੋਂ ਸ਼ਰਧਾ ਅਤੇ ਸੰਕਲਪ ਨਾਲ ਮਨਾਇਆ ਗਿਆ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਕਾਂਸ਼ੀ ਰਾਮ […]

Continue Reading

*ਪਿੰਡ ਬਘੇਲਾ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਫੜਿਆ ਪੱਲਾ*

ਸ਼ਾਹਕੋਟ (ਰਾਜੀਵ ਕੁਮਾਰ ਬੱਬੂ ): ਹਲਕਾ ਸ਼ਾਹਕੋਟ ਵਿੱਚ ਉਸ ਸਮੇਂ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਗਏ ਜਦੋਂ ਪਿੰਡ ਬਘੇਲਾ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਸ਼ਾਹਕੋਟ ਪਾਲਾ ਜਲਾਲਪੁਰ ਨੇ ਕਾਂਗਰਸ ਦੇ ਮੌਜੂਦਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ […]

Continue Reading

*ਬਸਪਾ ਦੀ ਜਲੰਧਰ ਜ਼ੋਨ ਦੀ ਆਦਮਪੁਰ ਰੈਲੀ ’ਚ ਠਾਠਾਂ ਮਾਰਦਾ ਇਕੱਠ*

ਆਦਮਪੁਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਅੱਜ ਸ਼ੁੱਕਰਵਾਰ ਨੂੰ ਆਦਮਪੁਰ ਵਿਖੇ ਹੋਈ ਜਲੰਧਰ ਜ਼ੋਨ ਦੀ ਰੈਲੀ ’ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ। ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ ਪਰਿਨਿਰਵਾਣ ਦਿਵਸ ‘ਤੇ ਹੋਈ ਇਸ ਰੈਲੀ ਦੌਰਾਨ ਲੋਕਾਂ ਨੇ 2027 ਵਿੱਚ ਸੂਬੇ ’ਚ ਬਸਪਾ ਸਰਕਾਰ ਬਣਾਉਣ ਦਾ ਸੰਕਲਪ ਲਿਆ। ਬਸਪਾ ਦੇ ਸੂਬਾ ਪ੍ਰਧਾਨ […]

Continue Reading

*ਸੁਰੱਖਿਆ ਵਿਹੂਣੀ ਵਾਟਰ ਸਪਲਾਈ ਸਕੀਮ ’ਤੇ ਚੋਰਾਂ ਵੱਲੋਂ ਹੱਥ ਸਾਫ਼, ਕੀਮਤੀ ਸਮਾਨ ਚੋਰੀ ਕੀਤਾ*

ਦੀਪਕ ਠਾਕੁਰ ਤਲਵਾਡ਼ਾ, 8 ਅਕਤੂਬਰ -ਬੀਤੀ ਰਾਤ ਜਲ ਸਪਲਾਈ ਸਕੀਮ ਧਰਮਪੁਰ ਅਲੇਰਾ ਵਿਖੇ ਚੋਰਾਂ ਨੇ ਹੱਥ ਸਾਫ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਮੁਲਾਜ਼ਮ ਨਰੇਸ਼ ਕੁਮਾਰ ਨੇ ਦਸਿਆ ਕਿ ਉਕਤ ਜਲ ਸਪਲਾਈ ਸਕੀਮ ਬਟਵਾਡ਼ਾ ਦੀ ਖੱਡ ਦੇ ਨਜ਼ਦੀਕ ਲੱਗੀ ਹੋਈ ਹੈ। ਲੰਘੀ ਰਾਤ ਚੋਰਾਂ ਨੇ ਸਕੀਮ ਦਾ ਮੇਨ ਦਰਵਾਜੇ ਦਾ ਤਾਲਾ ਤੋਡ਼ ਕੇ ਅੰਦਰ […]

Continue Reading

*ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ*

ਗੋਆ: (ਜਸਪਾਲ ਕੈਂਥ )-ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 75 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਗੋਆ ਦੇ ਮਣੀਪਾਲ ਹਸਪਤਾਲ ਵਿੱਚ ਡਾਕਟਰਾਂ ਨੇ ਸਵੇਰੇ 5:20 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਾਨਾ ਪਾਟੇਕਰ ਨੂੰ ਅਚਾਨਕ ਛਾਤੀ ਵਿੱਚ […]

Continue Reading

*ਭਗਵੰਤ ਮਾਨ ਦੇ ਕੈਂਪ ਦਫ਼ਤਰ ਅਤੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ CBI ਦੀ ਛਾਪੇਮਾਰੀ*

ਚੰਡੀਗੜ੍ਹ (ਜਸਪਾਲ ਕੈਂਥ)-ਕੇਂਦਰੀ ਜਾਂਚ ਬਿਊਰੋ (CBI) ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਅਤੇ ਉਨ੍ਹਾਂ ਦੇ ਓਐਸਡੀ (Officer on Special Duty) ਰਾਜਬੀਰ ਸਿੰਘ ਘੁੰਮਣ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕੀਤੀ। ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ CBI ਦੀ ਕਾਰਵਾਈ ਸ਼ਾਮ ਕਰੀਬ 6:15 ਵਜੇ ਸ਼ੁਰੂ ਹੋਈ। ਇਹ ਕਾਰਵਾਈ ਪੰਜਾਬ ਅਤੇ […]

Continue Reading

*ਸ਼ਗਨ ਪੈਲੇਸ ਵਿਖੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਡੈਲੀਗੇਟ ਮੀਟਿੰਗ*

ਗੋਰਾਇਆ, 5 ਅਕਤੂਬਰ (ਰਾਜੀਵ ਕੁਮਾਰ ਬੱਬੂ )-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਡੈਲੀਗੇਟ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜੁਝਾਰ ਸਿੰਘ ਦੀ ਦੇਖ-ਰੇਖ ਹੇਠ ਗੁਰਾਇਆਂ ਦੇ ਸ਼ਗੁਨ ਪੈਲਸ ਵਿਖੇ ਰ ਕਰਵਾਈ ਗਈ। ਮੀਟਿੰਗ ਦੌਰਾਨ ਪੰਜਾਬ ਭਰ ਤੋਂ ਪਹੁੰਚੇ ਫੋਟੋਗ੍ਰਾਫਰਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੋਟੋਗ੍ਰਾਫਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ […]

Continue Reading

*ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ*

ਅੰਮ੍ਰਿਤਸਰ (ਜਸਪਾਲ ਕੈਂਥ): ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਅਨੁਸਾਰ ਮੈਡ ਸੰਧੂ ਪੰਜਾਬ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਦਾ […]

Continue Reading

*ਰਾਜ ਭਾਗ ਅਤੇ ਹੱਕਾਂ ਦੀ ਪ੍ਰਾਪਤੀ ਲਈ ਸਮਾਜ ਨੂੰ ਘਰਾਂ ਤੋਂ ਬਾਹਰ ਨਿਕਲ ਕੇ ਸੰਘਰਸ਼ ਕਰਨਾ ਪਵੇਗਾ- ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ): ਆਦਮਪੁਰ ਵਿਖੇ 9 ਅਕਤੂਬਰ ਨੂੰ ਹੋ ਰਹੀ ‘ਬਸਪਾ ਸਰਕਾਰ ਬਣਾਓ’ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪਿੰਡ ਢੱਡਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬ ਦੇ ਦਫ਼ਤਰ ਇੰਚਾਰਜ ਇੰਜੀਨੀਅਰ ਜਸਵੰਤ ਰਾਏ ਵੀ […]

Continue Reading

*ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਿਯੁਕਤ*

ਜਲੰਧਰ (ਜਸਪਾਲ ਕੈਂਥ): ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ਬਰ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅਸਤੀਫ਼ਾ ਦੇਣ ਦੀ ਗੱਲ ਵੀ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ […]

Continue Reading