ਜਲੰਧਰ, 5 ਜੁਲਾਈ, 2024 (ਜਸਪਾਲ ਕੈਂਥ) – ਤਨਮਨਜੀਤ ਸਿੰਘ ਢੇਸੀ ਵੱਲੋਂ ਯੂਕੇ ਦੀ ਸੰਸਦੀ ਚੋਣ ਜਿੱਤਣ ਤੋਂ ਬਾਅਦ ਉਹਨਾਂ ਦੇ ਜੱਦੀ ਪਿੰਡ ਰਾਏਪੁਰ ਫਰਾਲਾ ਵਿਖੇ ਵਿਆਹ ਵਰਗਾ ਮਾਹੌਲ ਹੈ ਪਿੰਡ ਨਿਵਾਸੀਆਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤਨਮਨਜੀਤ ਸਿੰਘ ਦੇ ਤਾਇਆ ਜੀ ਅਮਰੀਕ ਸਿੰਘ ਢੇਸੀ ਨੂੰ ਵੀ ਪਿੰਡ ਨਿਵਾਸੀਆਂ ਨੇ ਵਧਾਈਆਂ ਦਿੱਤੀਆਂ ਅਤੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਬਲਵੀਰ ਸਿੰਘ ਸਰਪੰਚ, ਦੇਸ ਰਾਜ ਸਾਬਕਾ ਸਰਪੰਚ, ਅਜੀਤ ਸਿੰਘ ਸੰਘਾ ,ਹਰਬੰਸ ਸਿੰਘ ਹਰਦੋ ਫਰਾਲਾ, ਹੁਸਨ ਲਾਲ ਸਾਬਕਾ ਸਰਪੰਚ, ਰਾਜਵਿੰਦਰ ਕੌਰ ਰੋਜੀ, ਸੁਖਮਨਜੀਤ ਕੌਰ, ਸੁਲੱਖਣ ਸਿੰਘ, ਦੇਸ ਰਾਜ ਪੰਚ, ਦਲਵੀਰ ਸਿੰਘ ਪੰਚ ,ਦਿਆਲ ਸਿੰਘ ਪੰਚ, ਸਰੂਪ ਲਾਲ ਸ਼ਰਮਾ, ਅਜੀਤ ਸਿੰਘ ,ਗੁਰਦੇਵ ਸਿੰਘ ,ਹਰਬੰਸ ਸਿੰਘ, ਜਸਵੀਰ ਸਿੰਘ, ਸੁਆਮੀ ,ਚਰਨਜੀਤ ਸਿੰਘ ਚੰਨਾ, ਕੁਲਜਿੰਦਰ ਸਿੰਘ ਆਦਿ ਹਾਜ਼ਰ ਸਨ।
ਸ਼ੁੱਕਰਵਾਰ ਨੂੰ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵੱਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂਕੇ ਦੇ ਹਾਊਸ ਆਫ ਕਾਮਨਜ਼ ਵਿੱਚ ਮਹੱਤਵਪੂਰਨ ਨਮੁਾਇੰਦਗੀ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ, ਜੋ ਪਹਿਲਾਂ ਵੀ ਯੂ.ਕੇ. ਦੀ ਪਾਰਲੀਮੈਂਟ ਵਿੱਚ ਸਿੱਖਾਂ ਅਤੇ ਹੋਰ ਸਮਾਜਿਕ ਮਸਲੇ ਉਠਾਉਣ ਲਈ ਖੁੱਲ ਕੇ ਨਿੱਤਰਦੇ ਰਹੇ ਹਨ।
ਇਸ ਮੌਕੇ ਐਸਜੀਪੀਸੀ ਮੈਂਬਰ ਅਤੇ ਤਨਮਨਜੀਤ ਸਿੰਘ ਢੇਸੀ ਦੇ ਚਾਚਾ ਜੀ ਸ. ਪਰਮਜੀਤ ਸਿੰਘ ਰਾਏਪੁਰ ਨੇ ਵੋਟਰਾਂ ਅਤੇ ਸਮਰਥਕਾਂ ਦਾ ਬਰਤਾਨੀਆ ਵਿੱਚ ਤਬਦੀਲੀ, ਏਕਤਾ ਅਤੇ ਤਰੱਕੀ ਦੇ ਮੁਹਤਬਾਰ ਇਨ੍ਹਾਂ ਸਿੱਖ ਆਗੂਆਂ ’ਤੇ ਭਰੋਸਾ ਰੱਖਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ।