*ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ, ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ*

देश पंजाब
Spread the love

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਮੁੱਖ ਭੈਣ ਕੁਮਾਰੀ ਮਾਇਆਵਤੀ ਵਲੋਂ ਸਖਤ ਸਟੈਂਡ ਲੈਂਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ ।ਉਹਨਾਂ ਦੀ ਜਗ੍ਹਾ ਤੇ ਸਾਬਕਾ ਰਾਜ ਸਭਾ ਮੈਂਬਰ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਸੂਬੇ ਦਾ ਪ੍ਰਧਾਨ ਲਗਾਇਆ ਗਿਆ ਹੈ। ਪਾਰਟੀ ਦੇ ਸੂਬਾ ਪੰਜਾਬ ਦਫਤਰ ਇਨਚਾਰਜ ਜਸਵੰਤ ਰਾਏ ਦੇ ਸਾਈਨਾ ਤੇ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ  ਗਿਆ ਹੈ ਕਿ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚ ਅਨੁਸ਼ਾਸਨਹੀਨਤਾ ਦੇ ਕਾਰਨ ਕੱਢਿਆ ਗਿਆ ਹੈ।

Leave a Reply

Your email address will not be published. Required fields are marked *