ਜਲੰਧਰ 16 ਨਵੰਬਰ (ਰਾਜੀਵ ਕੁਮਾਰ ਬੱਬੂ ) ਬਰਨਾਲਾ ਵਿਖੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉਪਰ ਲਾਠੀਚਾਰਜ ਕਰਨ ਦੀ ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ।
ਇਸ ਮੌਕੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਐਨਬੀਐਸ ਦੇ ਜ਼ਿਲ੍ਹਾ ਆਗੂ ਸੋਨੂੰ ਅਰੋੜਾ,ਪੀਐਮਯੂ ਦੇ ਗੁਰਚਰਨ ਅਟਵਾਲ ਅਤੇ ਪੀਐੱਸਯੂ ਆਗੂ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਸਰਕਾਰ ਉਨ੍ਹਾਂ ਨੂੰ ਲਾਗੂ ਕਰਨ ਤੋਂ ਆਨਾ ਕਾਨੀ ਕਰ ਰਹੀ ਹੈ। ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਗਿਰਫ਼ਤਾਰ ਕੀਤੇ ਗਏ ਅਧਿਆਪਕ ਤੁਰੰਤ ਰਿਹਾਅ ਕੀਤੇ ਜਾਣ ਤੇ ਅਧਿਆਪਕਾਂ ਦੀ ਮੰਗਾਂ ਮੰਨੀਆਂ ਜਾਣ।