*ਐਨ. ਐਸ. ਕਾਨਵੈਂਟ ਹਾਈ ਸਕੂਲ ਲੋਹੀਆਂ ਖ਼ਾਸ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਨਿਯਮਾਂ ਦੀ ਦਿੱਤੀ ਜਾਣਕਾਰੀ*

Uncategorized
Spread the love

ਲੋਹੀਆਂ ਖ਼ਾਸ, 25 ਜਨਵਰੀ ( ਰਾਜੀਵ ਕੁਮਾਰ ਬੱਬੂ ) ਐੱਨ. ਐੱਸ. ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਵਿਖੇ ਮਾਸਟਰ ਜੋਧਬੀਰ ਸਿੰਘ ਅਤੇ ਹੈੱਡ ਮਾਸਟਰ ਸ੍ਰ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਹਫਤਾ ਮਿਤੀ 20-01-2025 ਤੋਂ 25-01-2025 ਤੱਕ ਮਨਾਇਆ ਗਿਆ। ਜਿਸ ਵਿੱਚ ਪਹਿਲੇ ਦਿਨ ਸਕੂਲ ਦੀ ਸਭਾ ਵਿਚ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਚਾਨਣਾ ਪਾਇਆ ਗਿਆ। ਸਭਾ ਦੀ ਸ਼ੁਰੂਆਤ ਨੌਵੀਂ ਜਮਾਤ ਦੀ ਵਿਦਿਆਰਥਣ ਰਾਧਿਕਾਪ੍ਰੀਤ ਕੌਰ ਨੇ ਕੀਤੀ, ਜਿਸ ਨੇ ਬੱਚਿਆਂ ਨੂੰ ਸੜਕ ਸੁਰੱਖਿਆ ਬਾਰੇ ਦੱਸਿਆ ਅਤੇ ਹੈਲਮਟ ਦੀ ਜ਼ਰੂਰਤ ਬਾਰੇ ਚਾਨਣਾ ਪਾਇਆ। ਮਾਸਟਰ ਮਗਨਪ੍ਰੀਤ ਸਿੰਘ ਨੇ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਣ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਪ੍ਰੇਰਿਤ ਕੀਤਾ। ਅਧਿਆਪਕਾ ਜੋਤੀ ਕੁਮਾਰੀ ਨੇ ਵੀ ਸੜਕ ਸੁਰੱਖਿਆ ਹਫ਼ਤੇ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਹਫਤੇ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ ਕਰਵਾਏ ਗਏ। ਮਿਤੀ 25 -01-2025 ਨੂੰ ਬੱਚਿਆਂ ਅਤੇ ਸਟਾਫ ਮੈਂਬਰਾਂ ਦੇ ਸਹਿਯੋਗ ਨਾਲ ਲੋਹੀਆਂ ਖ਼ਾਸ ਵਿਖੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਅਕੈਡਮਿਕ ਕੰਸਲਟੈਂਟ ਮੈਡਮ ਸ੍ਰੀਮਤੀ ਚਰਨਜੀਤ ਕੌਰ, ਗੁਰਜੀਤ ਕੌਰ, ਨਵਦੀਪ ਕੌਰ, ਰਣਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *