*ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ, ਰਾਮ ਸਿੰਘ ਮੈਂਗੜਾ (ਫਰਾਂਸ ) ਨੇ ਸਖ਼ਤ ਸ਼ਬਦਾਂ ‘ਚ ਕੀਤੀ ਨਿਖੇਧੀ*

Uncategorized
Spread the love

ਪੈਰਿਸ 28 ਜਨਵਰੀ ( ਭੱਟੀ ਫਰਾਂਸ) ਅਮ੍ਰਿਤਸਰ ਸਾਹਿਬ ਵਿਖ਼ੇ ਲੰਘੀ 26 ਜਨਵਰੀ ਨੂੰ ਇਕ ਫ਼ਿਰਕਾਪ੍ਰਸਤੀ ਵਿਅਕਤੀ ਵਲੋਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਬਹੁਤ ਹੀ ਮੰਦਭਾਗੀ ਖਬਰ ਸੀ। ਅਜਿਹੇ ਲੋਕ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈ ਚਾਰਕ ਸਾਂਝ ਲਈ ਘਾਤਕ ਹਨ ਅਜਿਹੇ ਵਿਅਕਤੀ ਹੀ ਨਫ਼ਰਤ ਦੇ ਬੀਜ ਬੀਜਦੇ ਹਨ। ਮੌਜੂਦਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਅਜਿਹੇ ਪਸ਼ੂ ਬਿਰਤੀ ਦੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਤਾ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਕੋਈ ਇਹੋ ਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਵਿਚਾਰਨ ਵਾਲੀ ਗੱਲ ਇਹ ਹੈ ਇਸ ਫ਼ਿਰਕਾਪ੍ਰਸਤੀ ਮਹਾਂਮੂਰਖ ਨੇ ਇਸ ਘਟਨਾ ਨੂੰ ਅੰਜਾਮ ਕਿਸ ਦੇ ਕਹਿਣ ਤੇ ਦਿੱਤਾ ਇਸ ਦੇ ਮਗਰ ਕਿਹੜੇ ਲੋਕ ਹਨ ਉਹਨਾਂ ਨੂੰ ਵੀ ਸਾਹਮਣੇ ਲਿਆਂਦਾ ਜਾਣਾ ਚਾਹੀਦਾ। ਦੇਖੋ ਅੱਗ ਲਾਉਣੀ ਤੇ ਪੌੜੀ ਦਾ ਮੌਕੇ ਤੇ ਮੌਜੂਦ ਹੋਣਾਂ, ਸੰਯੋਗ ਨਹੀਂ ਬਲਕਿ ਇਹ ਇੱਕ ਗਿਣੀ ਮਿਥੀ ਸਾਜਸ਼ ਦੇ ਅਧੀਨ ਹੀ ਹੋਇਆ ਹੈ। ਅਸੀ ਇਹਨਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਦੱਸ ਦੇਣਾ ਚਾਹੁੰਦੇ ਹਾਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਬੁੱਤਾਂ ਦੇ ਨਾਲ ਜੋ ਵੀ ਛੇੜ ਛਾੜ ਕਰੇਗਾ ਉਹ ਕਦੀ ਵੀ ਬਖਸ਼ਿਆ ਨਹੀਂ ਜਾਵੇਗਾ। ਡਾਕਟਰ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਅਸੀਂ ਕਦੀ ਵੀ ਸਹਿਣ ਨਹੀਂ ਕਰਾਂਗੇ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ ਕਰਕੇ ਵਾਪਰੀ ਇਸ ਘਟਨਾ ਨਾਲ ਲੋਕਾਂ ਦੇ ਮੰਨਾਂ ਵਿੱਚ ਬਹੁਤ ਰੋਸ ਹੈ, ਮੈਂ ਇਸ ਬੇਅਦਬੀ ਨੂੰ ਨਾਂ ਸਹਾਰਦੇ ਹੋਏ, ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਬਾਬਾ ਸਾਹਿਬ ਜੀ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ, ਜੋ ਕਿ ਨਾਕਾਬਿਲੇ ਬਰਦਾਸ਼ਤ ਹੈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜੇਲ ਵਿੱਚ ਡੱਕ ਕੇ ਬਹੁਜਨ ਸਮਾਜ ਨਾਲ ਇਨਸਾਫ਼ ਕਰੇ। ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਘਟਨਾ ਪੰਜਾਬ ਦੀ ਆਪ ਸਰਕਾਰ ਦੀ ਕਾਨੂੰਨ ਵਿਵਸਥਾ ਪੱਧਰ ‘ਤੇ ਫੇਲ੍ਹ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਆਪ ਸਰਕਾਰ ਦੇ ਰਾਜ ਵਿੱਚ ਸੂਬੇ ਦੇ ਮਾੜੇ ਹਾਲਾਤਾਂ ਕਾਰਨ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਉੱਪਰ ਧਿਆਨ ਦੇਣ ਦੀ ਬਹੁਤ ਸਖ਼ਤ ਲੋੜ ਹੈ। ਸਾਡੇ ਦੇਖਣ ਵਿੱਚ ਆਇਆ ਹੈ ਕਿ ਇਸ ਘਟਨਾ ਦੇ ਘਟਦੇ ਸਾਰ ਹੀ, ਉੱਥੋਂ ਦੇ ਲੋਕ ਤੁਰੰਤ ਹਰਕਤ ਵਿੱਚ ਆਏ ਤੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ। ਤਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਵੈਸੇ ਇਹ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ, ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਹੋ ਸਕਦੀ ਹੈ, ਜਿਸਨੂੰ ਸਮਝਣ ਦੀ ਵੀ ਲੋੜ ਹੈ। ਪੁਲਿਸ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਉਹ ਇਸ ਇਸ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਨ ਦੇ ਨਾਲ ਨਾਲ, ਇਸ ਘਟਨਾ ਵਿੱਚ ਹੱਲਾਸ਼ੇਰੀ ਦੇਣ ਵਾਲੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਵੀ ਸਖਤ ਐਕਸ਼ਨ ਲਵੇ।

ਇਸ ਘਟਨਾ ਦੇ ਸਬੰਧ ਵਿੱਚ ਪ੍ਰਸ਼ਾਸਨ ਨੂੰ ਅਲਰਟ ਹੋਣ ਦੀ ਵੀ ਲੋੜ ਹੈ। ਇਸ ਲਈ ਇਹ ਵੀ ਜ਼ਰੂਰੀ ਹੈ ਕਿ ਪੰਜਾਬ ਦਾ ਪ੍ਰਸ਼ਾਸਨ ਪੂਰੇ ਸੂਬੇ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨੂੰ ਸੁਰੱਖਿਅਤ ਕਰਨ ਦੀ ਬਹੁਜਨ ਸਮਾਜ ਨੂੰ ਗਰੰਟੀ ਦੇਵੇ। ਅਜਿਹੀਆਂ ਤਾਕਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਫਰਾਂਸ ਦੇ ਉੱਘੇ ਸਮਾਜਸੇਵੀ, ਰਾਮ ਸਿੰਘ ਮੈਗੜਾ ਨੇ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ, ਦੇਸ਼ ਦੇ ਨਿਰਮਾਣ ਅਤੇ ਵਿਕਾਸ ਵਿੱਚ ਜਿਹੜਾ ਵਿਸ਼ੇਸ਼ ਯੋਗਦਾਨ ਹੈ ਉਸਨੂੰ ਭੁਲਾਇਆ ਨਹੀਂ ਜਾ ਸਕਦਾ।

Leave a Reply

Your email address will not be published. Required fields are marked *