*ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ, ਸ਼੍ਰੋ ਅਕਾਲੀ ਦਲ ਯੂਰਪ ਨੇ ਕੀਤੀ ਨਿਖੇਧੀ ——- ਭੁੰਗਰਨੀ, ਬੋਦਲ ਅਤੇ ਫ਼ਤਿਹਗੜ*

ਪੈਰਿਸ 29 ਜਨਵਰੀ ( ਜਸਪਾਲ ਕੈਂਥ ) ਅਮ੍ਰਿਤਸਰ ਸਾਹਿਬ ਵਿਖ਼ੇ ਲੰਘੀ 26 ਜਨਵਰੀ ਨੂੰ ਇਕ ਫ਼ਿਰਕਾਪ੍ਰਸਤੀ ਵਿਅਕਤੀ ਵਲੋਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਬਹੁਤ ਹੀ ਮੰਦਭਾਗੀ ਖਬਰ ਸੀ। ਅਜਿਹੇ ਲੋਕ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈ ਚਾਰਕ ਸਾਂਝ ਲਈ ਘਾਤਕ ਹਨ ਅਜਿਹੇ ਵਿਅਕਤੀ ਹੀ ਨਫ਼ਰਤ ਦੇ ਬੀਜ ਬੀਜਦੇ ਹਨ। ਮੌਜੂਦਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਅਜਿਹੇ ਪਸ਼ੂ ਬਿਰਤੀ ਵਾਲੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਤਾ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਕੋਈ ਇਹੋ ਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਵਿਚਾਰਨ ਵਾਲੀ ਗੱਲ ਇਹ ਹੈ ਇਸ ਫ਼ਿਰਕਾਪ੍ਰਸਤੀ ਮਹਾਂਮੂਰਖ ਨੇ ਇਸ ਘਟਨਾ ਨੂੰ ਅੰਜਾਮ ਕਿਸ ਦੇ ਕਹਿਣ ਤੇ ਦਿੱਤਾ ਇਸ ਦੇ ਮਗਰ ਕਿਹੜੇ ਲੋਕ ਹਨ ਉਹਨਾਂ ਨੂੰ ਵੀ ਸਾਹਮਣੇ ਲਿਆਂਦਾ ਜਾਣਾ ਚਾਹੀਦਾ। ਅੱਗ ਲਾਉਣ ਵਾਸਤੇ ਪੌੜੀ ਦਾ ਮੌਕੇ ਤੇ ਮੌਜੂਦ ਹੋਣਾਂ, ਸੰਯੋਗ ਨਹੀਂ ਬਲਕਿ ਇਹ ਇੱਕ ਗਿਣੀ ਮਿਥੀ ਸਾਜਸ਼ ਦੇ ਅਧੀਨ ਹੀ ਹੋਇਆ ਹੈ। ਅਸੀ ਚਾਹੁੰਦੇ ਹਾਂ ਕਿ ਇਹਨਾਂ ਸ਼ਰਾਰਤੀ ਅਨਸਰਾਂ ਨਾਲ ਸਰਕਾਰ ਸਖ਼ਤੀ ਨਾਲ ਪੇਸ਼ ਆਵੇ | ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਬੁੱਤਾਂ ਦੇ ਨਾਲ ਜੋ ਵੀ ਛੇੜ ਛਾੜ ਕਰਦਾਂ ਹੈ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਡਾਕਟਰ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਕੋਈ ਵੀ ਸਹਿਣ ਨਹੀਂ ਕਰ ਸਕਦਾ । ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ ਕਰਕੇ ਵਾਪਰੀ ਇਸ ਘਟਨਾ ਨਾਲ ਲੋਕਾਂ ਦੇ ਮੰਨਾਂ ਵਿੱਚ ਬਹੁਤ ਰੋਸ ਹੈ| ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਸਮੂੰਹ ਅਹੁਦੇਦਾਰ ਇਸ ਬੇਅਦਬੀ ਨੂੰ ਨਾਂ ਸਹਾਰਦੇ ਹੋਏ, ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਬਾਬਾ ਸਾਹਿਬ ਜੀ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ, ਜੋ ਕਿ ਨਾਕਾਬਿਲੇ ਬਰਦਾਸ਼ਤ ਹੈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜੇਲ ਵਿੱਚ ਡੱਕ ਕੇ ਬਹੁਜਨ ਸਮਾਜ ਨਾਲ ਇਨਸਾਫ਼ ਕਰੇ। ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਘਟਨਾ ਪੰਜਾਬ ਦੀ ਆਪ ਸਰਕਾਰ ਦੀ ਕਾਨੂੰਨ ਵਿਵਸਥਾ ਪੱਧਰ ‘ਤੇ ਫੇਲ੍ਹ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਆਪ ਸਰਕਾਰ ਦੇ ਰਾਜ ਵਿੱਚ ਸੂਬੇ ਦੇ ਮਾੜੇ ਹਾਲਾਤਾਂ ਕਾਰਨ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਉੱਪਰ ਧਿਆਨ ਦੇਣ ਦੀ ਸਖ਼ਤ ਲੋੜ ਹੈ। ਵੈਸੇ ਇਹ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ, ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਹੋ ਸਕਦੀ ਹੈ, ਜਿਸਨੂੰ ਸਮਝਣ ਦੀ ਵੀ ਲੋੜ ਹੈ। ਪੁਲਿਸ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਉਹ ਇਸ ਇਸ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਨ ਦੇ ਨਾਲ ਨਾਲ, ਇਸ ਘਟਨਾ ਵਿੱਚ ਹੱਲਾਸ਼ੇਰੀ ਦੇਣ ਵਾਲੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਵੀ ਸਖਤ ਐਕਸ਼ਨ ਲਵੇ।
ਇਸ ਘਟਨਾ ਦੇ ਸਬੰਧ ਵਿੱਚ ਪ੍ਰਸ਼ਾਸਨ ਨੂੰ ਅਲਰਟ ਹੋਣ ਦੀ ਵੀ ਲੋੜ ਹੈ। ਇਸ ਲਈ ਇਹ ਵੀ ਜ਼ਰੂਰੀ ਹੈ ਕਿ ਪੰਜਾਬ ਦਾ ਪ੍ਰਸ਼ਾਸਨ ਪੂਰੇ ਸੂਬੇ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨੂੰ ਸੁਰੱਖਿਅਤ ਕਰਨ ਦੀ ਬਹੁਜਨ ਸਮਾਜ ਨੂੰ ਗਰੰਟੀ ਦੇਵੇ। ਅਜਿਹੀਆਂ ਤਾਕਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਯੂਰਪ ਅਕਾਲੀ ਦਲ ਦੇ ਨੇਤਾਵਾ ਨੇ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ, ਦੇਸ਼ ਦੇ ਨਿਰਮਾਣ ਅਤੇ ਵਿਕਾਸ ਵਿੱਚ ਜਿਹੜਾ ਵਿਸ਼ੇਸ਼ ਯੋਗਦਾਨ ਹੈ ਉਸਨੂੰ ਭੁਲਾਇਆ ਨਹੀਂ ਜਾ ਸਕਦਾ। ਭਗਵੰਤ ਮਾਨ ਦੀ ਸਰਕਾਰ ਦੇ ਹੁੰਦਿਆਂ ਪੰਜਾਬ ਵਿੱਚ ਨਸ਼ਾ ਟਾਸਕਰੀ, ਗੈਂਗ ਵਾਰ ਝਗੜੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਨੀਆਂ ਆਮ ਜਿਹੀ ਗੱਲ ਹੋ ਗਈ ਹੈ, ਜਿਸ ਤੋਂ ਸਾਫ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਦੇ ਹਾਲਾਤਾਂ ਨੂੰ ਸੰਭਾਲਣਾ ਮਾਨ ਸਰਕਾਰ ਦੇ ਵੱਸ ਦੀ ਗੱਲ ਨਹੀਂ ਰਹੀ |





