ਪੈਰਿਸ, (ਜਸਪਾਲ ਕੈਂਥ) :- ਸ. ਸੁਖਬੀਰ ਸਿੰਘ ਜੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਮੈਂਬਰਾਂ, ਸਪੋਰਟਰਾਂ ਅਤੇ ਅਹੁਦੇਦਾਰਾਂ ਵੱਲੋਂ ਦੁਬਾਰਾ ਪ੍ਰਧਾਨ ਬਣਾਉਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਸ਼ਲਾਘਾਯੋਗ ਫੈਸਲਾ ਦੱਸਦਿਆਂ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿਹੜਾ ਫ਼ੈਸਲਾ ਲਿਆ ਗਿਆ ਹੈ ਇਸਦੀ ਜਿਤਨੀ ਵੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ, ਕਿਉਂਕਿ ਸਰਦਾਰ ਸੁਖਬੀਰ ਸਿੰਘ ਬਾਦਲ ਵਰਗਾ ਸਿਆਸੀ ਤਜਰਬੇਕਾਰ ਹੋਰ ਕੋਈ ਵੀ ਵਿਅਕਤੀ ਨਹੀਂ ਹੋ ਸੱਕਦਾ। ਸ. ਭੱਟੀ ਨੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਸਮੂਹ ਅਹੁਦੇਦਾਰਾਂ ਵੱਲੋਂ ਵੀ ਸ. ਸੁਖਬੀਰ ਸਿੰਘ ਬਾਦਲ ਨੂੰ ਲੱਖ ਲੱਖ ਮੁਬਾਰਕਾਂ ਦਿੱਤੀਆਂ ਹਨ ਅਤੇ ਸ਼ੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਣੇ ਪਾਰਟੀ ਦੇ ਸਮੂਹ ਵਰਕਰਾਂ, ਮੈਂਬਰਾਂ, ਸਪੋਰਟਰਾਂ ਅਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ ਹੈ।





