ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੀ ‘ਪੰਜਾਬ ਸੰਭਾਲੋ ਮੁਹਿੰਮ’ ਤੋਂ ਪ੍ਰਭਾਵਿਤ ਹੋ ਕੇ ਸੂਬੇ ਭਰ ਵਿੱਚੋਂ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ, ਉੱਥੇ ਦੂਜੀ ਪਾਰਟੀਆਂ ਦੇ ਵੱਡੇ ਆਗੂ ਵੀ ਬਸਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਅੱਜ ਇੱਥੇ ਪ੍ਰੈਸ ਕਲੱਬ ਵਿਖੇ ਮਿਤੀ 8 ਜੂਨ ਨੂੰ ਭਾਜਪਾ ਤੇ ਲੋਕ ਇਨਸਾਫ ਪਾਰਟੀ ਦੇ ਵੱਡੇ ਆਗੂ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਸੂਬਾ ਪ੍ਰਧਾਨ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਬਸਪਾ ਦੇ ਸੂਬਾ ਇੰਚਾਰਜ ਚੌਧਰੀ ਗੁਰਨਾਮ ਸਿੰਘ ਤੇ ਤੀਰਥ ਰਾਜਪੁਰਾ ਵੀ ਮੌਜ਼ੂਦ ਸਨ।

ਬਸਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਭਾਜਪਾ ਦੇ ਗੁਰਦਾਸਪੁਰ ਤੋਂ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਜਸਬੀਰ ਸਿੰਘ ਸੁਜਾਨਪੁਰ, ਗੁਰਦਾਸਪੁਰ ਤੋਂ ਹੀ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮੀਤ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਕੁਮਾਰ ਅਤਰੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਰਾਜ, ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰ ਕੰਵਲਜੀਤ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਪਿਆਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਬਲਵਿੰਦਰ ਸਿੰਘ ਭੋਪਾਰਾਏ, ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਦਲਜਿੰਦਰ ਸਿੰਘ ਬਾਜਵਾ, ਹਲਕਾ ਮੀਤ ਪ੍ਰਧਾਨ ਡੇਰਾ ਬਾਬਾ ਨਾਨਕ ਮੋਹਣ ਸਿੰਘ ਅਠਵਾਲ, ਹਲਕਾ ਸਲਾਹਕਾਰ ਡੇਰਾ ਬਾਬਾ ਨਾਨਕ ਫੌਜੀ ਬਲਕਾਰ ਸਿੰਘ, ਹਲਕਾ ਇੰਚਾਰਜ ਫਤਹਿਗੜ ਚੂੜੀਆਂ ਹਰਪਿੰਦਰ ਸਿੰਘ ਦਾਲਮ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਭੁਪਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਬਾਜ ਸਿੰਘ ਵੜੈਚ, ਹਲਕਾ ਇੰਚਾਰਜ ਬਟਾਲਾ ਗਿਆਨੀ ਕਰਤਾਰ ਸਿੰਘ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਕੁਲਵੰਤ ਸਿੰਘ, ਜ਼ਿਲ੍ਹਾ ਪ੍ਰਧਾਨ ਪਠਾਨਕੋਟ ਕੇਵਲ ਕ੍ਰਿਸ਼ਨ, ਹਲਕਾ ਇੰਚਾਰਜ ਭੋਆ ਸੁਰਿੰਦਰ ਕੁਮਾਰ, ਪਾਰਟੀ ਮੈਂਬਰ ਦਿਆਲ ਸਿੰਘ, ਤਰਨਤਾਰਨ ਤੋਂ ਮਾਝਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ, ਤਰਨਤਾਰਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਬਲਾਕ ਸੰਮਤੀ ਗਿਆਨੀ ਤਰਲੋਚਨ ਸਿੰਘ ਆਦਿ ਦਾ ਨਾਂ ਮੁੱਖ ਤੌਰ ’ਤੇ ਸ਼ਾਮਲ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਵਿੱਚ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਵਸ ਦੇ ਮੌਕੇ ’ਤੇ 15 ਮਾਰਚ ਤੋਂ ਬਸਪਾ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਸ਼ੁਰੂ ਕੀਤੀ ਗਈ ਸੀ। ਸੱਤਾਧਾਰੀ ਪਾਰਟੀਆਂ ਵੱਲੋਂ ਕੀਤੀ ਗਈ ਪੰਜਾਬ ਦੀ ਬਰਬਾਦੀ ਤੋਂ ਬਚਾਉਣ ਲਈ ਬਸਪਾ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਚਲਾਈ ਜਾ ਰਹੀ ਹੈ। ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਸੂਬੇ ਦੀ ਮੌਜ਼ੂਦਾ ਆਪ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਲੋਕ ਰਾਜ ਨੂੰ ਪੁਲਿਸ ਜ਼ਬਰ ਰਾਹੀਂ ਤਾਨਾਸ਼ਾਹੀ ਰਾਜ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਪੁਲਿਸ ਜ਼ਬਰ ਰਾਹੀਂ ਸੈਕੜੇ ਔਰਤਾਂ ਤੇ ਬੰਦਿਆਂ ਨੂੰ ਜ਼ਮੀਨ ਮਾਮਲੇ ਵਿੱਚ ਜੇਲ੍ਹਾਂ ਵਿੱਚ ਭੇਜਿਆ। ਇਨ੍ਹਾਂ ਵਿੱਚ ਲੜਕੀਆਂ ਤੇ ਬਜ਼ੁਰਗ ਔਰਤਾਂ ਵੀ ਸ਼ਾਮਲ ਸਨ। ਇਸੇ ਤਰ੍ਹਾਂ ਹੀ ਬਠਿੰਡਾ ਵਿੱਚ ਪੁਲਿਸ ਦੇ ਤਸ਼ੱਦਦ ਨਾਲ ਨੌਜਵਾਨ ਦੀ ਮੌਤ ਹੋਈ। ਕਿਸਾਨਾਂ ’ਤੇ ਸ਼ੰਬੂ ਬਾਰਡਰ ’ਤੇ ਤਸ਼ੱਦਦ ਕੀਤਾ ਗਿਆ। ਪਟਿਆਲਾ ਦੇ ਸਿਆਲੂ ਪਿੰਡ ਵਿੱਚ ਸ਼ਾਮਲਾਟ ਜ਼ਮੀਨ ਦੇ ਮਾਮਲੇ ਵਿੱਚ ਦਲਿਤਾਂ ’ਤੇ ਜ਼ਬਰ ਕੀਤਾ ਗਿਆ। ਇਸੇ ਤਰ੍ਹਾਂ ਹੀ ਜਲੰਧਰ ਦੇ ਧਾਲੀਵਾਲ ਕਾਦੀਆਂ ਦੇ ਪਿੰਡ ਵਿੱਚ ਸਰਪੰਚ, ਗੁਰੂ ਘਰ ਦੇ ਪ੍ਰਧਾਨ ਤੇ ਉਨ੍ਹਾ ਦੇ ਸਾਥੀਆਂ ’ਤੇ ਝੂਠਾ ਚੋਰੀ ਦਾ ਕੇਸ ਪਾਇਆ ਗਿਆ ਤੇ ਇੱਕ ਨੂੰ ਝੂਠੇ ਕੇਸ ਵਿੱਚ ਜ਼ੇਲ੍ਹ ਭੇਜਿਆ ਗਿਆ। ਮਜੀਠਾ ਤੇ ਲੁਧਿਆਣਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ।

ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਸਮੂਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਪਾਰਟੀ ਦੀ ‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜਨ, ਤਾਂ ਕਿ ਸਰਕਾਰ ਦੇ ਜ਼ਬਰ ਦਾ ਮੁਕਾਬਲਾ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਲੋਕ ਸ਼ਾਹੀ ਰਾਜ ਸਥਾਪਿਤ ਕੀਤਾ ਜਾ ਸਕੇ। ਇਸ ਮੌਕੇ ’ਤੇ ਬਸਪਾ ਆਗੂ ਜ਼ਿਲ੍ਹਾ ਗੁਰਦਾਸਪੁਰ ਬਸਪਾ ਪ੍ਰਧਾਨ ਜੇਪੀ ਭਗਤ, ਦੇਵ ਰਾਜ ਹੰਸ, ਕਸਤੂਰੀ ਲਾਲ, ਪ੍ਰਿੰਸੀਪਲ ਰਮੇਸ਼ ਕੁਮਾਰ, ਤਰਸੇਮ ਲਾਲ, ਸੂਬੇਦਾਰ ਬਿਸ਼ਨ ਸਿੰਘ, ਰਤਨ ਸਿੰਘ ਲਹਿਲ, ਬਸਪਾ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਲਾਲ ਚੰਦ ਔਜਲਾ ਵੀ ਹਾਜ਼ਰ ਸਨ।





