*ਦੌੜਾਕ ਫੌਜਾ ਸਿੰਘ ਇਕ ਮਹਾਨ ਮੈਰਾਥਨ ਦੌੜਾਕ ਹੋਣ ਦੇ ਨਾਲ-ਨਾਲ ਵਿਲੱਖਣ ਹਿੰਮਤ ਅਤੇ ਦ੍ਰਿੜ ਸੰਕਲਪ ਦੇ ਪ੍ਰਤੀਕ ਸਨ-ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ*

देश पंजाब
Spread the love

ਜਲੰਧਰ, 20 ਜੁਲਾਈ (ਜਸਪਾਲ ਕੈਂਥ)- ਐਸਜੀਪੀਸੀ ਮੈਂਬਰ ਸਰਦਾਰ ਪਰਮਜੀਤ ਸਿੰਘ ਰਾਏਪੁਰ ਐਤਵਾਰ ਨੂੰ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਉਨ੍ਹਾਂ ਫੌਜਾ ਸਿੰਘ ਦੇ ਜੱਦੀ ਪਿੰਡ ਬਿਆਸ ਵਿਖੇ ਪਹੁੰਚ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

   ਸ. ਰਾਏਪੁਰ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਲਾਵਾਂ ਭੇਟ ਕੀਤੀਆਂ। ਫੌਜਾ ਸਿੰਘ ਦਾ 14 ਜੁਲਾਈ ਨੂੰ ਆਪਣੇ ਪਿੰਡ ਵਿੱਚ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਦੇਹਾਂਤ ਹੋ ਗਿਆ ਸੀ।

   ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਕਿਹਾ ਕਿ ਫੌਜਾ ਸਿੰਘ ਇਕ ਮਹਾਨ ਮੈਰਾਥਨ ਦੌੜਾਕ ਹੋਣ ਦੇ ਨਾਲ-ਨਾਲ ਵਿਲੱਖਣ ਹਿੰਮਤ ਅਤੇ ਦ੍ਰਿੜ ਸੰਕਲਪ ਦੇ ਪ੍ਰਤੀਕ ਸਨ, ਜਿਨ੍ਹਾਂ ਅੰਤਰ ਰਾਸ਼ਟਰੀ ਪੱਧਰ ’ਤੇ ਦੇਸ਼ ਦਾ ਸਨਮਾਨ ਵਧਾਇਆ। ਮੈਰਾਥਨ ਦੌੜਾਕ ਦੀਆਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੀ ਮਿਹਨਤ ਅਤੇ ਲਗਨ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਸਰਦਾਰ ਰਾਏਪੁਰ ਨੇ ਕਿਹਾ ਕਿ ਦੌੜਾਕ ਫੌਜਾ ਸਿੰਘ ਦੇ ਜਾਣ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਅਤੇ ਵਿਦੇਸ਼ਾਂ ਵਿੱਚ ਬੈਠਾ ਹਰ ਪੰਜਾਬੀ ਅਤੇ ਖੇਡ ਪ੍ਰੇਮੀ ਸੋਗ ਵਿੱਚ ਡੁੱਬ ਗਿਆ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਇਸ ਤਰ੍ਹਾਂ ਯੂਕੇ ਤੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਵੀ ਸ. ਫੌਜਾ ਸਿੰਘ ਦੇ ਇਸ ਦੁਨੀਆ ਤੋਂ ਰੁਖਸਤ ਹੋਣ ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ। ਉਹਨਾਂ ਕਿਹਾ ਕਿ ਸਰਦਾਰ ਫੌਜਾ ਸਿੰਘ ਨਾਲ ਉਹਨਾਂ ਦਾ ਗਹਿਰਾ ਸਬੰਧ ਸੀ ਜਦੋਂ ਵੀ ਉਹ ਇੰਗਲੈਂਡ ਵਿੱਚ ਮੈਨੂੰ ਮਿਲਦੇ ਤਾਂ ਪੰਜਾਬ ਦੀ ਨੌਜਵਾਨੀ ਬਾਰੇ ਗੱਲਬਾਤ ਕਰਦੇ ਰਹਿੰਦੇ ,ਉਨ੍ਹਾਂ ਕਿਹਾ ਕਿ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਫੌਜਾ ਸਿੰਘ ਦਾ ਜੀਵਨ ਹਮੇਸ਼ਾ ਚਾਨਣ ਮੁਨਾਰਾ ਬਣਿਆ ਰਹੇਗਾ

Leave a Reply

Your email address will not be published. Required fields are marked *