ਜਲੰਧਰ( ਜਸਪਾਲ ਕੈਂਥ)-ਗੁਰਮਤਿ ਸੰਗੀਤ ਅਕੈਡਮੀ ਜਲੰਧਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸੰਗੀਤ ਸਮਾਗਮ ਕਰਵਾਇਆ ਗਿਆ ਅਤੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁਰਬਾਣੀ ਵਿਚਾਰਾਂ ਕੀਤੀਆਂ।
ਸੋਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਿੱਖੀ ਸਿਦਕ ਤੋਂ ਸਾਨੂੰ ਪ੍ਰੇਰਨਾ ਲੈਣ ਦੀ ਲੋੜ ਹੈ ਜੋ ਉਨ੍ਹਾਂ ਦਾ ਸਿੱਖੀ ਤੇ ਮਨੁੱਖਤਾ ਨਾਲ ਏਨਾ ਪਿਆਰ ਸੀ ਕਿ ਉਹ ਮੁਗਲ ਹਕੂਮਤ ਅੱਗੇ ਨਾ ਝੁਕੇ, ਇਸਲਾਮ ਕਬੂਲ ਨਾ ਕੀਤਾ ਅਤੇ ਮਨੁੱਖਤਾ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਦੀ ਜੰਗ ਦੇ ਮੈਦਾਨ ਵਿੱਚ ਸ਼ਹਾਦਤ ਹੋਈ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ। ਇਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਡੀ ਹੋਂਦ ਹੈ।
ਉਨ੍ਹਾਂ ਕਿਹਾ ਕਿ ਪਰ ਕੁਝ ਲੋਕ ਚੰਦ ਪੈਸਿਆਂ ਲਈ ਆਪਣੇ ਜ਼ਮੀਰ ਨੂੰ ਵੇਚ ਰਹੇ ਹਨ, ਪੈਸਿਆਂ ਲਈ ਧਰਮ ਪਰਿਵਰਤਨ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸੋਚਣਾ ਚਾਹੀਦਾ ਹੈ ਜੋ ਉਨ੍ਹਾਂ ਨੇ ਸ਼ਹੀਦੀਆਂ ਦੇ ਕੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਸਿੱਖੀ ਸਿਦਕ ਨਿਭਾਇਆ ਅਤੇ ਗੁਰੂ ਦਾ ਸਾਥ ਨਹੀ ਛੱਡਿਆ। ਅੱਜ ਲੋੜ ਹੈ ਉਨ੍ਹਾਂ ਲੋਕਾਂ ਨੂੰ ਸਮਝਣ ਦੀ..!!
ਜਥੇਦਾਰ ਖ਼ਾਲਸਾ ਵੱਲੋਂ ਬੱਚਿਆਂ ਦੇ ਸਿੱਖੀ ਪ੍ਰਤੀ ਉਤਸ਼ਾਹ ਵੇਖ ਕੇ ਬੱਚਿਆਂ ਨੂੰ ਇਨਾਮ ਦਿੱਤੇ ਗਏ ਅਤੇ “ਸੰਤ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ” ਦਾ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ..!
ਅਕੈਡਮੀ ਦੇ ਮੁਖੀ ਭਾਈ ਸੁਰਜੀਤ ਸਿੰਘ ਸੇਵਕ ਜੋ ਅਕੈਡਮੀ ਚਲਾ ਰਹੇ ਹਨ ਅਤੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਹਨ, ਬੱਚਿਆਂ ਦੇ ਚੰਗੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਹ ਜੋ ਉਪਰਾਲਾ ਹੈ ਉਹ ਸ਼ਲਾਘਾਯੋਗ ਹੈ।
ਇਸ ਮੌਕੇ ਤੇ ਠੇਕੇਦਾਰ ਹਰਦੇਵ ਸਿੰਘ ਗਰਚਾ, ਆਰਟਿਸਟ ਸਾਹਿਬ ਸਿੰਘ, ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ, ਭਾਈ ਸੁਰਜੀਤ ਸਿੰਘ ਸੇਵਕ(ਗ੍ਰੇਟ ਲਾਇਫ ਮੈਗਜ਼ੀਨ) ਅਤੇ ਹੋਰ ਹਾਜ਼ਰ ਸਨ।





