*2027 ‘ਚ ਬਸਪਾ ਸਰਕਾਰ ਬਣਾ ਕੇ ਪੰਜਾਬ ਨੂੰ ਖੁਸ਼ਹਾਲ ਬਣਾਵਾਂਗੇ : ਰਣਧੀਰ ਬੈਣੀਵਾਲ*

देश पंजाब
Spread the love

ਜਲੰਧਰ (ਜਸਪਾਲ ਕੈਂਥ)-ਬਸਪਾ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਦਾ ਜਨਮਦਿਵਸ ਅੱਜ ਸੂਬੇ ਭਰ ਵਿੱਚ ਜਨਕਲਿਆਣਕਾਰੀ ਦਿਵਸ ਵੱਜੋਂ ਮਨਾਇਆ ਗਿਆ। ਇਸ ਦੌਰਾਨ ਬਸਪਾ ਦੇ ਸਮਾਗਮਾਂ ਵਿੱਚ ਹੋਏ ਭਾਰੀ ਇਕੱਠਾਂ ਦੌਰਾਨ 2027 ਵਿੱਚ ਪੰਜਾਬ ਦੀ ਸੱਤਾ ਪ੍ਰਾਪਤੀ ਦਾ ਸੰਕਲਪ ਲਿਆ ਗਿਆ। ਅਲਾਵਲਪੁਰ ਵਿੱਚ ਜਲੰਧਰ ਜ਼ੋਨ ਦਾ ਸਮਾਗਮ ਕਰਾਇਆ ਗਿਆ, ਜਿਸ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਮੁੱਖ ਮਹਿਮਾਨ ਵੱਜੋਂ ਪਹੁੰਚੇ।

ਸਮਾਗਮ ਨੂੰ ਸੰਬੋਧਿਤ ਕਰਦਿਆਂ ਸ੍ਰੀ ਬੈਣੀਵਾਲ ਨੇ ਕਿਹਾ ਕਿ 2027 ਵਿੱਚ ਬਸਪਾ ਦੀ ਸਰਕਾਰ ਬਣਾ ਕੇ ਪੰਜਾਬ ਨੂੰ ‘ਖੁਸ਼ਹਾਲ ਪੰਜਾਬ’ ਬਣਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭੈਣ ਕੁਮਾਰੀ ਮਾਇਆਵਤੀ ਦੇ ਜਨਮਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਜਿੱਤ ਕੇ ਭੈਣ ਜੀ ਦੀ ਝੋਲੀ ਪਾਉਣਾ ਹੀ ਉਨ੍ਹਾਂ ਦੇ ਜਨਮ ਦਿਨ ਦਾ ਸਭ ਤੋਂ ਵੱਡਾ ਤੋਹਫ਼ਾ ਹੋਵੇਗਾ। ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਮਾੜੀ ਕਾਨੂੰਨ ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ, ਬਦਹਾਲ ਸਿਹਤ-ਸਿੱਖਿਆ ਵਿਵਸਥਾ ਆਦਿ ਮਾਮਲਿਆਂ ਨੂੰ ਲੈ ਕੇ ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋਈ ਹੈ। 

ਉਨ੍ਹਾਂ ਨੇ ਮਨਰੇਗਾ ਸਕੀਮ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਦੀ ਨਿੰਦਾ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਜ਼ਦੂਰ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਅਤੇ ਸਾਲ ਵਿੱਚ 300 ਦਿਨ ਦਾ ਗਾਰੰਟੀਸ਼ੁਦਾ ਰੁਜ਼ਗਾਰ ਦਿੱਤਾ ਜਾਵੇ।

 

ਰਣਧੀਰ ਬੈਣੀਵਾਲ ਨੇ ਕਿਹਾ ਕਿ ਪਿਛਲੇ 78 ਸਾਲਾਂ ਤੋਂ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਹੁਣ ਆਪ ਨੇ ਪੰਜਾਬ ਨੂੰ ਬਰਬਾਦ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਦਾ ਸਾਥ ਦਿੱਤਾ ਜਾਵੇ ਤਾਂ ਜੋ 2027 ਵਿੱਚ ‘ਬਦਹਾਲ ਪੰਜਾਬ’ ਨੂੰ ਮੁੜ ‘ਖੁਸ਼ਹਾਲ ਪੰਜਾਬ’ ਬਣਾਇਆ ਜਾ ਸਕੇ।

ਇਸ ਸਮਾਗਮ ਵਿੱਚ ਬਸਪਾ ਦੇ ਸੂਬਾ ਇੰਚਾਰਜ ਤੀਰਥ ਰਾਜਪੁਰਾ, ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ ਤੇ ਤਰਸੇਮ ਥਾਪਰ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਖੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਬਸਪਾ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਲਾਲ ਚੰਦ ਔਜਲਾ, ਸੂਬਾ ਦਫਤਰ ਸਕੱਤਰ ਇੰਜ. ਜਸਵੰਤ ਰਾਏ, ਸੂਬਾ ਸਕੱਤਰ ਪਰਮਜੀਤ ਮੱਲ, ਹਰਭਜਨ ਬਲਾਲੋਂ, ਰਾਕੇਸ਼ ਦਾਤਾਰਪੂਰੀ, ਜਲੰਧਰ ਦਿਹਾਤੀ ਪ੍ਰਧਾਨ ਜਗਦੀਸ਼ ਸ਼ੇਰਪੁਰੀ, ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ, ਬਸਪਾ ਆਗੂ ਖੁਸ਼ੀ ਰਾਮ, ਸੁਖਵਿੰਦਰ ਬਿੱਟੂ, ਬਲਦੇਵ ਸਿੰਘ ਸਲਾਲਾ, ਮਦਨ ਮੱਦੀ ਕੌਂਸਲਰ, ਹਰਜਿੰਦਰ ਬਿੱਲਾ, ਸੁਖਵਿੰਦਰ ਦੁਖਿਆਰਾ, ਜਸਵੀਰ ਸਿੰਘ ਪੰਡੋਰੀ, ਦੇਵਰਾਜ ਸੁਮਨ, ਅਮਰਜੀਤ ਸਿੰਘ ਨੰਗਲ, ਸ਼ਾਦੀ ਲਾਲ, ਰਾਕੇਸ਼ ਬੱਗਾ, ਬਾਬੂ ਮੁਨੀ ਲਾਲ, ਐਡਵੋਕੇਟ ਪ੍ਰਿਤਪਾਲ, ਵਿਜੇ ਯਾਦਵ, ਜਗਦੀਸ਼ ਦੀਸ਼ਾ, ਦਵਿੰਦਰ ਗੋਗਾ ਕੌਂਸਲਰ, ਅਸ਼ੋਕ ਸਈਪੁਰ, ਜਸਵੀਰ ਕੌਰ ਸੇਮੀ, ਸਤਨਾਮ ਕੌਰ, ਨਰਿੰਦਰ ਕੌਰ ਆਦਿ ਬਸਪਾ ਆਗੂ ਮੌਜ਼ੂਦ ਸਨ।

Leave a Reply

Your email address will not be published. Required fields are marked *