*ਰੰਧਾਵਾ ਮੁਸੰਦਾ ਵਿਖੇ ਨਜਾਇਜ਼ ਕਲੋਨੀ ਕੱਟ ਕੇ ਸਰਕਾਰ ਨੂੰ ਲੱਖਾਂ ਦਾ ਚੂਨਾ*

देश पंजाब
Spread the love

ਜਲੰਧਰ (ਜਸਪਾਲ ਕੈਂਥ)-ਜਲੰਧਰ ਸ਼ਹਿਰ ਦੇ ਨਜ਼ਦੀਕ ਪੈਂਦੇ ਪਿੰਡ ਰੰਧਾਵਾ ਮੁਸੰਦਾ ਵਿਖੇ ਨਜਾਇਜ਼ ਨਹਿਰ ਦੇ ਲਾਗੇ ਕਲੋਨੀ ਕੱਟਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਸਟਰਿੰਗ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਦੇ ਨਜਾਇਜ਼ ਤੌਰ ’ਤੇ ਕਲੋਨੀ ਵਿਕਸਤ ਕੀਤੀ ਗਈ ਹੈ, ਜਿਸ ਰਾਹੀਂ ਸਰਕਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਗਿਆ ਹੈ। ਇਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਕਲੋਨਾਜ਼ਰ ਨੇ ਪਹਿਲਾਂ ਵੀ ਨਜਾਇਜ਼ ਕਲੋਨੀਆਂ ਕੱਟ ਕੇ ਜਿਹੜਾ ਆਉਂਦਾ ਨਾ ਸਰਕਾਰ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।

ਸੂਤਰਾਂ ਮੁਤਾਬਕ ਇਹ ਨਜਾਇਜ਼ ਕਲੋਨੀ ਲਗਭਗ ਡੇਢ ਏਕੜ ਰਕਬੇ ਵਿੱਚ ਫੈਲੀ ਹੋਈ ਦੱਸੀ ਜਾ ਰਹੀ ਹੈ। ਕਲੋਨੀ ਵਿੱਚ ਜ਼ਿਆਦਾਤਰ ਪਲਾਟ ਪ੍ਰਵਾਸੀ ਮਜ਼ਦੂਰਾਂ ਨੂੰ ਵੇਚੇ ਗਏ ਹਨ। ਇੱਥੇ ਇੱਕ ਮਰਲਾ ਪਲਾਟ ਦਾ ਰੇਟ ਲਗਭਗ 80 ਹਜ਼ਾਰ ਰੁਪਏ ਰੱਖਿਆ ਗਿਆ ਹੈ।

ਮੌਕੇ ’ਤੇ ਮੌਜੂਦ ਪਲਾਟ ਖਰੀਦਣ ਵਾਲੇ ਮਜ਼ਦੂਰਾਂ ਨੇ ਦੱਸਿਆ ਕਿ ਕਲੋਨੀ ਬਣਾਉਣ ਵਾਲੇ ਮਾਲਕਾਂ ਵੱਲੋਂ ਉਨ੍ਹਾਂ ਨਾਲ ਬਿਜਲੀ, ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਪੂਰੀ ਸਹੂਲਤ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਹਕੀਕਤ ਵਿੱਚ ਅਜੇ ਤੱਕ ਇੱਥੇ ਕੋਈ ਵੀ ਬੁਨਿਆਦੀ ਸਹੂਲਤ ਉਪਲਬਧ ਨਹੀਂ ਕਰਵਾਈ ਗਈ।

ਮਜ਼ਦੂਰਾਂ ਦਾ ਕਹਿਣਾ ਹੈ ਕਿ ਕਲੋਨੀ ਮਾਲਕ ਵੱਲੋਂ ਹਾਲੇ ਵੀ ਪਲਾਟ ਖਰੀਦਣ ਵਾਲਿਆਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਕਲੋਨੀ ਪੁੱਡਾ ਅਥਾਰਟੀ ਤੋਂ ਪਾਸ ਹੈ, ਸਾਰੀਆਂ ਸਹੂਲਤਾਂ ਜਲਦ ਦਿੱਤੀਆਂ ਜਾਣਗੀਆਂ ਅਤੇ ਰਜਿਸਟਰੀ ਸਬੰਧੀ ਵੀ ਕੋਈ ਸਮੱਸਿਆ ਨਹੀਂ ਆਵੇਗੀ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲੰਧਰ ਦੇ ਇੱਕ ਆਰਟੀਆਈ ਐਕਟੀਵਿਸਟ ਵੱਲੋਂ ਪੁੱਡਾ (PUDA) ਵਿਖੇ ਇਸ ਨਜਾਇਜ਼ ਕਲੋਨੀ ਸਬੰਧੀ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਕਲੋਨੀ ਮਾਲਕਾਂ ਖ਼ਿਲਾਫ਼ ਪਾਪਰਾ ਐਕਟ 1995 ਦੇ ਅਧੀਨ ਪਰਚਾ ਦਰਜ ਕੀਤਾ ਜਾਵੇ ਅਤੇ ਨਜਾਇਜ਼ ਕਲੋਨੀ ਨੂੰ ਤੁਰੰਤ ਢਾਹ ਦਿੱਤਾ ਜਾਵੇ।

ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਗੰਭੀਰ ਮਾਮਲੇ ਵਿੱਚ ਕਦੋਂ ਅਤੇ ਕੀ ਕਾਰਵਾਈ ਕਰਦਾ ਹੈ।

Leave a Reply

Your email address will not be published. Required fields are marked *