ਜਲੰਧਰ, 19 ਅਪ੍ਰੈਲ, (ਜਸਪਾਲ ਕੈਂਥ)-ਪੰਜਾਬ ਪ੍ਰੈੱਸ ਕਲੱਬ ਦੇ ਗਵਰਨਿੰਗ ਕੌਂਸਲ ਵੱਲੋਂ ਕੱਲ੍ਹ ਕਲੱਬ ਦੀ ਚਾਰਦੀਵਾਰੀ ਅੰਦਰ ਗੈਰ-ਮੈਂਬਰਾਂ ਨਾਲ ਜੁੜੇ ਲੜਾਈ ਦੇ ਘਟਨਾ-ਚੱਕਰ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਕੌਂਸਲ ਵੱਲੋਂ ਇਸ ਮਾਮਲੇ ਸਬੰਧੀ ਅੱਜ ਬੁਲਾਈ ਗਈ ਮੀਟਿੰਗ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਕਲੱਬ ਦੇ ਅਨੁਸ਼ਾਸਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਗਏ ਹਨ।
ਕੌਂਸਲ ਵੱਲੋਂ ਤੈਅ ਕੀਤਾ ਗਿਆ ਹੈ ਕਿ ਅੱਜ ਤੋਂ ਕਲੱਬ ਵਿੱਚ ਗੈਰ-ਮੈਂਬਰਾਂ ਦੇ ਦਾਖਲੇ ਦੀ ਪੂਰੀ ਤਰ੍ਹਾਂ ਮਨਾਹੀ ਹੋਵੇਗੀ। ਇਸਦੇ ਨਾਲ ਹੀ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਲੱਬ ਵਿੱਚ ਆਉਣ ਸਮੇਂ ਆਪਣਾ ਮੈਂਬਰਸ਼ਿਪ ਸ਼ਨਖਤੀ ਕਾਰਡ ਨਾਲ ਲੈ ਕੇ ਆਉਣ ਅਤੇ ਲੋੜ ਪੈਣ ’ਤੇ ਸੁਰੱਖਿਆ ਕਰਮਚਾਰੀਆਂ ਨੂੰ ਦਿਖਾਉਣ।
ਗਵਰਨਿੰਗ ਕੌਂਸਲ ਨੇ ਸਾਰੇ ਮੈਂਬਰਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕਲੱਬ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਕ ਸੁਚੱਜਾ, ਸੁਰੱਖਿਅਤ ਅਤੇ ਪੇਸ਼ਾਵਰ ਮਾਹੌਲ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਕੌਂਸਲ ਭਵਿੱਖ ਵਿੱਚ ਵੀ ਅਜਿਹੇ ਮਾਮਲਿਆਂ ’ਤੇ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਰਦੀ ਰਹੇਗੀ।





