ਜਲੰਧਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਮੀਡੀਆ ਨਾਲ ਗੱਲਬਾਤ ਵਿੱਚ ਦੱਸਿਆ ਕਿ ਬਸਪਾ ਦੇ ਹਲਕਾ ਕਰਤਾਰਪੁਰ ਦੇ ਸੰਗਠਨ ਦੇ ਸੰਬੰਧ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਸਪਾ ਦੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਸਲਵਿੰਦਰ ਕੁਮਾਰ ਨੂੰ ਇਸ ਜ਼ਿੰਮੇਵਾਰੀ ਦੇ ਨਾਲ-ਨਾਲ ਹਲਕਾ ਕਰਤਾਰਪੁਰ ਦਾ ਵੀ ਸੰਗਠਨ ਇੰਚਾਰਜ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਬਸਪਾ ਦੀ ਬਲਾਕ ਸੰਮਤੀ ਮੈਂਬਰ ਨਿਰਮਲਾ ਦੇਵੀ ਤਾਜਪੁਰ ਨੂੰ ਹਲਕਾ ਕਰਤਾਰਪੁਰ ਦੇ ਮਹਿਲਾ ਵਿੰਗ ਦਾ ਕਨਵੀਨਰ ਲਗਾਇਆ ਗਿਆ ਹੈ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ ਐਡਵੋਕੇਟ ਵੀ ਬਤੌਰ ਜਲੰਧਰ ਜ਼ੋਨ ਇੰਚਾਰਜ ਹਲਕਾ ਕਰਤਾਰਪੁਰ ਵਿੱਚ ਸੰਗਠਨ ਦਾ ਕੰਮ ਕਰਦੇ ਰਹਿਣਗੇ। ਇਹ ਸਾਰੇ ਆਗੂ ਇੱਕ ਟੀਮ ਦੇ ਰੂਪ ਵਿੱਚ ਕੰਮ ਕਰਕੇ ਬਸਪਾ ਨੂੰ ਹਲਕਾ ਕਰਤਾਰਪੁਰ ਵਿੱਚ ਜੇਤੂ ਬਣਾਉਣਗੇ ।





