ਜਲੰਧਰ (ਜਸਪਾਲ ਕੈਂਥ): ਮਸ਼ਹੂਰ ਆਰਟੀਆਈ ਐਕਟੀਵਿਸਟ ਸਿਮਰਨਜੀਤ ਸਿੰਘ (ਪੁੱਤਰ ਸਵ. ਸਰਦਾਰ ਜਗਦੀਸ਼ ਸਿੰਘ), ਜੋ ਬੀਤੇ ਦਿਨੀਂ 30 ਮਈ 2026 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦਾ ਨਿਮਿੱਤ ਭੋਗ ਅਤੇ ਅੰਤਿਮ ਅਰਦਾਸ 5 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਸਾਹਿਬ, ਆਦਰਸ਼ ਨਗਰ, ਜਲੰਧਰ ਵਿਖੇ ਹੋਵੇਗੀ।
ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਜਾਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ 3 ਜੂਨ 2026 (ਦਿਨ ਬੁੱਧਵਾਰ) ਨੂੰ ਹੋਵੇਗਾ।
ਇਸ ਉਪਰੰਤ 5 ਜੂਨ 2026 (ਦਿਨ ਸ਼ੁੱਕਰਵਾਰ) ਨੂੰ ਸਵੇਰੇ 10:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਭੋਗ ਤੋਂ ਬਾਅਦ ਦੁਪਹਿਰ 12:30 ਵਜੇ ਤੋਂ 1:30 ਵਜੇ ਤੱਕ ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ਸਾਹਿਬ, ਆਦਰਸ਼ ਨਗਰ, ਜਲੰਧਰ ਵਿਖੇ ਹੋਵੇਗਾ ਅਤੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਸਮੂਹ ਪੀੜਤ ਪਰਿਵਾਰ ਨੇ ਸਾਕ-ਸੰਬੰਧੀਆਂ ਅਤੇ ਨਗਰ ਨਿਵਾਸੀਆਂ ਨੂੰ ਇਸ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।





