ਫਰਾਂਸ (ਜਸਪਾਲ ਕੈਂਥ )– 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ-ਸਿੰਘਣੀਆਂ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 21 ਜੂਨ 2026 ਨੂੰ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾ – ਕੋਰਨਵ ਫਰਾਂਸ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ।
ਗੁਰਦੁਆਰਾ ਸਾਹਿਬ ਦੇ ਸੇਵਾਦਾਰ ਇਕਬਾਲ ਸਿੰਘ ਭੱਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸਮਾਗਮ ਦੌਰਾਨ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ 1984 ਦੇ ਘੱਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸਮਾਗਮ ਵਿੱਚ ਗੁਰਬਾਣੀ ਕੀਰਤਨ, ਅਰਦਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੈ। ਸਮਾਗਮ ਸਬੰਧੀ ਹੋਰ ਜਾਣਕਾਰੀ ਲਈ ਸੰਗਤਾਂ ਵੱਲੋਂ ਜਾਰੀ ਕੀਤੇ ਗਏ ਸੰਪਰਕ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।