*ਜਤਿੰਦਰ ਪਾਲ (ਵਿੱਕੀ) ਨੂੰ ਸਮਾਜ ਸੇਵਾ ਲਈ ਕੀਤਾ ਗਿਆ ਸਨਮਾਨਿਤ*

Uncategorized
Spread the love

ਜਲੰਧਰ (ਜਸਪਾਲ ਕੈਂਥ): ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਮਿਸ਼ਨ ਐਂਡ ਕਵੀ ਦਰਬਾਰ ਕਮੇਟੀ, ਜਲੰਧਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਮਾਜ ਸੇਵਕ ਜਤਿੰਦਰ ਪਾਲ (ਵਿੱਕੀ) ਨੂੰ ਕਾਕੀ ਪਿੰਡ, ਜਲੰਧਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਤਸਵੀਰ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਮੇਟੀ ਦੇ ਫਾਊਂਡਰ ਰੋਸ਼ਨ ਭਾਰਤੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਤਿੰਦਰ ਪਾਲ (ਵਿੱਕੀ) ਸਮਾਜ ਭਲਾਈ ਦੇ ਕਾਰਜਾਂ ਵਿੱਚ ਨਿਰੰਤਰ ਯੋਗਦਾਨ ਪਾ ਰਹੇ ਹਨ, ਜੋ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਉਹ ਜਤਿੰਦਰ ਪਾਲ (ਵਿੱਕੀ) ਦੇ ਮਾਤਾ-ਪਿਤਾ ਨੂੰ ਵੀ ਨਮਨ ਕਰਦੇ ਹਨ, ਜਿਨ੍ਹਾਂ ਨੇ ਆਪਣੇ ਪੁੱਤਰ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕੀਤਾ ਹੈ।

ਰੋਸ਼ਨ ਭਾਰਤੀ ਨੇ ਆਸ ਪ੍ਰਗਟਾਈ ਕਿ ਜਤਿੰਦਰ ਪਾਲ (ਵਿੱਕੀ) ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *