*ਚੰਨੀ ਗਰੁੱਪ ਵਿੱਚ ਅੰਦਰੂਨੀ ਮਤਭੇਦਾਂ ਦੀ ਚਰਚਾ, ਰਾਜਾ ਵੜਿੰਗ ਨਾਲ ਕਰੀਬੀ ਆਗੂ ਦੀ ਮੁਲਾਕਾਤ ਬਣੀ ਸਿਆਸੀ ਚਰਚਾ ਦਾ ਵਿਸ਼ਾ*

पंजाब
Spread the love

ਚੰਡੀਗੜ੍ਹ (ਜਸਪਾਲ ਕੈਂਥ )-ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਤਬਦੀਲੀਆਂ ਅਤੇ ਅੰਦਰੂਨੀ ਖਿੱਚਤਾਣ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਦਰਮਿਆਨ ਹੁਣ ਸਾਬਕਾ ਮੁੱਖ ਮੰਤਰੀ ਦੇ ਗੁਟ ਨਾਲ ਜੁੜੇ ਇੱਕ ਆਗੂ ਦੀ ਗਤੀਵਿਧੀ ਵੀ ਚਰਚਾ ਦਾ ਵਿਸ਼ਾ ਬਣ ਗਈ ਹੈ।

ਪਾਰਟੀ ਦੇ ਅੰਦਰ ਚੱਲ ਰਹੇ ਘਟਨਾਕ੍ਰਮ ਵਿੱਚ, ਜਿੱਥੇ ਹਾਈਕਮਾਨ ਵੱਲੋਂ ਸੂਬਾ ਪ੍ਰਧਾਨ ਦੀ ਨਿਯੁਕਤੀ ਸਬੰਧੀ ਆਪਣੇ ਫ਼ੈਸਲੇ ‘ਤੇ ਕਾਇਮ ਰਹਿਣ ਦੇ ਸੰਕੇਤ ਦਿੱਤੇ ਜਾ ਰਹੇ ਹਨ, ਉੱਥੇ ਸੂਤਰਾਂ ਅਨੁਸਾਰ ਚੰਨੀ ਦੇ ਕਰੀਬੀ ਮੰਨੇ ਜਾਂਦੇ ਇੱਕ ਆਗੂ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਾਲ ਦੇਖਿਆ ਗਿਆ ਹੈ।

ਜਾਣਕਾਰੀ ਮੁਤਾਬਕ, ਉਕਤ ਆਗੂ ਜਲੰਧਰ ਲੋਕ ਸਭਾ ਚੋਣ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਚੋਣ ਦਫ਼ਤਰ ਇੰਚਾਰਜ, ਚੋਣ ਏਜੰਟ ਅਤੇ ਪ੍ਰਸਤਾਵਕ ਵਜੋਂ ਭੂਮਿਕਾ ਨਿਭਾ ਚੁੱਕੇ ਹਨ। ਹਾਲ ਹੀ ਵਿੱਚ ਖਰੜ ਵਿਖੇ ਚੰਨੀ ਸਮਰਥਕਾਂ ਦੀ ਇੱਕ ਮੀਟਿੰਗ ਹੋਈ ਸੀ, ਜਦਕਿ ਇਸੇ ਦੌਰਾਨ ਉਕਤ ਆਗੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ ਅਤੇ ਇਕੱਠੇ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਇਹ ਤਸਵੀਰ ਰਾਜਾ ਵੜਿੰਗ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀ ਸਾਂਝੀ ਕੀਤੀ ਗਈ ਸੀ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਘਟਨਾਕ੍ਰਮ ਤੋਂ ਇਹ ਸੰਕੇਤ ਮਿਲ ਸਕਦੇ ਹਨ ਕਿ ਕਾਂਗਰਸ ਦੇ ਅੰਦਰ ਵੱਖ-ਵੱਖ ਧੜਿਆਂ ਦੇ ਆਗੂ ਸੰਗਠਨ ਅਤੇ ਹਾਈਕਮਾਨ ਨਾਲ ਤਾਲਮੇਲ ਬਣਾਈ ਰੱਖਣ ਨੂੰ ਤਰਜੀਹ ਦੇ ਰਹੇ ਹਨ। ਹਾਲਾਂਕਿ, ਇਸ ਮਾਮਲੇ ‘ਤੇ ਨਾ ਤਾਂ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਸੰਬੰਧਿਤ ਆਗੂ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਆਈ ਹੈ।

Leave a Reply

Your email address will not be published. Required fields are marked *