*ਗਦਾਈਪੁਰ-ਸਲੇਮਪੁਰ ਰੋਡ ’ਤੇ ਨਜਾਇਜ਼ ਕਲੋਨੀ ਕੱਟਣ ਦੀ ਤਿਆਰੀ; ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦੀ ਕੋਸ਼ਿਸ਼*

देश पंजाब
Spread the love

ਜਲੰਧਰ (ਜਸਪਾਲ ਕੈਂਥ):ਗਦਾਈਪੁਰ ਤੋਂ ਸਲੇਮਪੁਰ ਜਾਣ ਵਾਲੇ ਮੁੱਖ ਮਾਰਗ ’ਤੇ ਲਗਭਗ 3 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਵਿੱਚ ਇੱਕ ਨਜਾਇਜ਼ ਕਲੋਨੀ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਣ-ਅਧਿਕਾਰਤ ਕਲੋਨੀ ਰਾਹੀਂ ਪੰਜਾਬ ਸਰਕਾਰ ਨੂੰ ਵੱਡੇ ਪੱਧਰ ’ਤੇ ਵਿੱਤੀ ਨੁਕਸਾਨ ਪਹੁੰਚਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਇਸ ਜ਼ਮੀਨ ਦਾ ਨਾ ਤਾਂ ‘ਚੇਂਜ ਆਫ਼ ਲੈਂਡ ਯੂਜ਼’ (CLU) ਕਰਵਾਇਆ ਗਿਆ ਹੈ ਅਤੇ ਨਾ ਹੀ ਪੰਜਾਬ ਸਰਕਾਰ ਜਾਂ ਸਬੰਧਤ ਵਿਭਾਗ ਤੋਂ ਕੋਈ ਪ੍ਰਵਾਨਗੀ (NOC) ਲਈ ਗਈ ਹੈ।

ਕੈਮੀਕਲ ਵਾਲੀ ਮਿੱਟੀ ਨਾਲ ਬੀਮਾਰੀਆਂ ਦਾ ਖ਼ਤਰਾ

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ, ਕਲੋਨੀ ਦੀ ਨਿਸ਼ਾਨਦੇਹੀ ਲਈ ਇੱਟਾਂ ਸੁੱਟੀਆਂ ਜਾ ਚੁੱਕੀਆਂ ਹਨ ਅਤੇ ਜ਼ਮੀਨ ਨੂੰ ਪੱਧਰਾ ਕਰਨ ਲਈ ਫੈਕਟਰੀਆਂ ਵਿੱਚੋਂ ਨਿਕਲਣ ਵਾਲੀ ਕੈਮੀਕਲ ਯੁਕਤ ਕਾਲੀ ਮਿੱਟੀ ਦੀ ਵਰਤੋਂ ਕੀਤੀ ਜਾ ਰਹੀ ਹੈ। ਸਥਾਨਕ ਨਿਵਾਸੀਆਂ ਨੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਇਹ ਕੈਮੀਕਲ ਯੁਕਤ ਮਿੱਟੀ ਇਲਾਕੇ ਵਿੱਚ ਚਮੜੀ ਦੇ ਰੋਗ ਅਤੇ ਹੋਰ ਗੰਭੀਰ ਬੀਮਾਰੀਆਂ ਫੈਲਾ ਸਕਦੀ ਹੈ। ਕਲੋਨਾਈਜ਼ਰ ਵੱਲੋਂ ਆਪਣੇ ਨਿੱਜੀ ਫਾਇਦੇ ਲਈ ਆਮ ਲੋਕਾਂ ਦੀ ਸਿਹਤ ਨਾਲ ਵੱਡੇ ਪੱਧਰ ’ਤੇ ਖਿਲਵਾੜ ਕੀਤਾ ਜਾ ਰਿਹਾ ਹੈ।

ਨਗਰ ਨਿਗਮ ਤੋਂ ਸਖ਼ਤ ਕਾਰਵਾਈ ਦੀ ਮੰਗ

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਲੰਧਰ ਦੇ ਇੱਕ ਆਰ.ਟੀ.ਆਈ. (RTI) ਐਕਟਵਿਸਟ ਵੱਲੋਂ ਨਗਰ ਨਿਗਮ ਜਲੰਧਰ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਮੰਗ ਕੀਤੀ ਹੈ ਕਿ:

ਇਸ ਨਜਾਇਜ਼ ਕਲੋਨੀ ਦਾ ਨਿਰਮਾਣ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ।

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਬਦਲੇ ਸਬੰਧਤ ਕਲੋਨਾਈਜ਼ਰ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਮਾਮਲਾ (FIR) ਦਰਜ ਕੀਤਾ ਜਾਵੇ।

Leave a Reply

Your email address will not be published. Required fields are marked *