ਜਲੰਧਰ (ਜਸਪਾਲ ਕੈਂਥ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸੀਨੀਅਰ ਪੱਤਰਕਾਰ ਸ. ਪ੍ਰਦੀਪ ਸਿੰਘ ਬਸਰਾ ਨੂੰ ਦੁਆਬਾ ਜੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ, ਸਮਰਪਣ ਅਤੇ ਪੱਤਰਕਾਰੀ ਖੇਤਰ ਵਿੱਚ ਲੰਮੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੀਡੀਆ ਇੰਚਾਰਜ ਸ. ਤੇਜਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਸ. ਪ੍ਰਦੀਪ ਸਿੰਘ ਬਸਰਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ. ਬਸਰਾ ਵੱਲੋਂ ਜਥੇਬੰਦੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਨ੍ਹਾਂ ਦੀ ਮੀਡੀਆ ਖੇਤਰ ਵਿੱਚ ਪਕੜ ਨੂੰ ਦੇਖਦਿਆਂ ਪਾਰਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸ. ਪਰਦੀਪ ਸਿੰਘ ਬਸਰਾ ਪਿਛਲੇ ਕਈ ਦਹਾਕਿਆਂ ਤੋਂ ਪੱਤਰਕਾਰੀ ਦੇ ਖੇਤਰ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਅਖ਼ਬਾਰਾਂ ਵਿੱਚ ਅਹਿਮ ਭੂਮਿਕਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕੋਲ ਪੱਤਰਕਾਰੀ ਅਤੇ ਮੀਡੀਆ ਖੇਤਰ ਦਾ ਲੰਮਾ ਤੇ ਵਿਸ਼ਾਲ ਤਜਰਬਾ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਤਜਰਬੇ ਅਤੇ ਮੀਡੀਆ ਨਾਲ ਮਜ਼ਬੂਤ ਸਬੰਧਾਂ ਦਾ ਪਾਰਟੀ ਨੂੰ ਵੱਡਾ ਲਾਭ ਮਿਲੇਗਾ।
ਸ. ਬਸਰਾ ਦੀ ਨਿਯੁਕਤੀ ਨਾਲ ਦੁਆਬਾ ਖੇਤਰ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਹੋਰ ਮਜ਼ਬੂਤੀ ਆਉਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।





