*ਜਾਣੀਆਂ ਚਾਹਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਲਈ 43 ਲੱਖ ਰੁਪਏ ਦੀ ਰਾਸ਼ੀ ਜਾਰੀ*

Uncategorized
Spread the love

ਲੋਹੀਆਂ ਖਾਸ, 25 ਸਤੰਬਰ (ਰਾਜੀਵ ਬੱਬੂ)- ਸਰਕਾਰੀ ਪ੍ਰਾਇਮਰੀ ਸਕੂਲ ਜਾਣੀਆਂ ਚਾਹਲ, ਬਲਾਕ ਲੋਹੀਆਂ ਖਾਸ ਵਿਖੇ ਸਕੂਲ ਦੀ ਅਣਸੁਰੱਖਿਅਤ ਇਮਾਰਤ ਦੀ ਥਾਂ ਨਵੀਂ ਇਮਾਰਤ ਦੀ ਉਸਾਰੀ ਸਬੰਧੀ ਐੱਸ.ਐੱਮ.ਸੀ. ਮੈਂਬਰਾਂ ਅਤੇ ਗ੍ਰਾਮ ਪੰਚਾਇਤ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮੇਸ਼ਵਰ ਚੰਦਰ, ਸੈਂਟਰ ਹੈੱਡ ਟੀਚਰ ਜਸਵੀਰ ਸਿੰਘ ਚੌਹਾਨ, ਸਰਪੰਚ ਰਣਜੀਤ ਸਿੰਘ ਅਤੇ ਐੱਸ.ਐੱਮ.ਸੀ. ਚੇਅਰਪਰਸਨ ਹਰਵਿੰਦਰ ਕੌਰ ਸਮੇਤ ਪੰਚਾਇਤ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਰਹੇ।

ਮੀਟਿੰਗ ਦੌਰਾਨ ਸਕੂਲ ਦੀ ਅਣਸੁਰੱਖਿਅਤ ਇਮਾਰਤ ਦੀ ਥਾਂ ਨਵੀਂ ਇਮਾਰਤ ਦੀ ਉਸਾਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਸਕੱਤਰ ਮੈਡਮ ਬੇਅੰਤ ਕੌਰ ਨੇ ਹਾਜ਼ਰ ਮੈਂਬਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ‘ਸਕੂਲ ਆਫ਼ ਹੈਪੀਨੈੱਸ’ ਤਹਿਤ ਸਕੂਲ ਦੀ ਨਵੀਂ ਅਤੇ ਸੁੰਦਰ ਇਮਾਰਤ ਦੀ ਉਸਾਰੀ ਲਈ 43 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਇਸ ਰਾਸ਼ੀ ਵਿੱਚੋਂ 11 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਇਮਾਰਤ ਦਾ ਨਕਸ਼ਾ ਵੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤਿਆਰ ਕਰ ਲਿਆ ਗਿਆ ਹੈ ਅਤੇ ਉਸਾਰੀ ਦਾ ਕੰਮ ਵਿਭਾਗੀ ਨਿਯਮਾਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕਰਵਾਇਆ ਜਾਵੇਗਾ।

ਇਸ ਮੌਕੇ ਪਿੰਡ ਜਾਣੀਆਂ ਦੇ ਸਰਪੰਚ ਰਣਜੀਤ ਸਿੰਘ ਨੇ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਦੀ ਉਸਾਰੀ ਪਿੰਡ ਦੇ ਬੱਚਿਆਂ ਦੇ ਬਿਹਤਰ ਭਵਿੱਖ ਨਾਲ ਜੁੜਿਆ ਮਹੱਤਵਪੂਰਨ ਕਾਰਜ ਹੈ ਅਤੇ ਪੰਚਾਇਤ ਵੱਲੋਂ ਇਸ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਮਲਕੀਤ ਸਿੰਘ, ਕੁਲਦੀਪ ਸਿੰਘ, ਸਲਵਿੰਦਰ ਸਿੰਘ ਪ੍ਰਧਾਨ, ਹਰਨੇਕ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਮੁਖਤਿਆਰ ਸਿੰਘ ਮੈਂਬਰ, ਬਲਵੀਰ ਸਿੰਘ ਮੈਂਬਰ, ਜੋਗਾ ਸਿੰਘ, ਲਖਵਿੰਦਰ ਸਿੰਘ, ਤਰੀਥ ਸਿੰਘ, ਗੁਰਸਾਬ ਸਿੰਘ ਅਤੇ ਸਾਬਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਹਾਜ਼ਰ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜਾਣੀਆਂ ਚਾਹਲ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨਿੱਜੀ ਤੌਰ ’ਤੇ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮੂਹ ਪੰਚਾਇਤ ਜਾਣੀਆਂ-ਚਾਹਲ ਅਤੇ ਐੱਸ.ਐੱਮ.ਸੀ. ਮੈਂਬਰਾਂ ਵੱਲੋਂ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਮਨਜ਼ੂਰੀ ਦਿੰਦਿਆਂ ਹਰ ਪੱਖੋਂ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ।

ਇਸ ਮੌਕੇ ਸਕੂਲ ਦੀ ਉਸਾਰੀ ਦੇ ਕੰਮ ਦੀ ਨਿਗਰਾਨੀ ਲਈ ਨਿਗਰਾਨ ਕਮੇਟੀ ਅਤੇ ਖਰੀਦ ਕਮੇਟੀ ਦਾ ਵੀ ਗਠਨ ਕੀਤਾ ਗਿਆ। ਕਮੇਟੀਆਂ ਵੱਲੋਂ ਇਮਾਰਤ ਦੀ ਉਸਾਰੀ ਅਤੇ ਸਮੱਗਰੀ ਦੀ ਖਰੀਦ ਸਬੰਧੀ ਸਾਰੇ ਕਾਰਜ ਸਿੱਖਿਆ ਵਿਭਾਗ ਦੀਆਂ ਹਦਾਇਤਾਂ, ਨਿਯਮਾਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।

Leave a Reply

Your email address will not be published. Required fields are marked *