*ਹਲਕਾ ਕਰਤਾਰਪੁਰ ਤੋਂ ਵੱਡੀ ਗਿਣਤੀ ਵਿੱਚ ਬਸਪਾ ਵਰਕਰ, ਸਮਰਥਕ 9 ਅਕਤੂਬਰ ਦੀ ਆਦਮਪੁਰ ਰੈਲੀ ਵਿੱਚ ਸ਼ਾਮਿਲ ਹੋਣਗੇ: ਅਮਰਜੀਤ, ਚਮਨ*

देश पंजाब पॉलिटिक्स
Spread the love

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਦੀ ਪਚਰੰਗਾ ਜ਼ੋਨ ਦੀ ਮੀਟਿੰਗ ਬਿਨਪਾਲਕੇ ਦੇ ਵਿੱਚ ਕੀਤੀ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਬਸਪਾ ਵਰਕਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਬਲਵਿੰਦਰ ਕੁਮਾਰ ਐਡਵੋਕੇਟ, ਸੂਬਾ ਜਨਰਲ ਸਕੱਤਰ ਬਤੌਰ ਮੁੱਖ ਮਹਿਮਾਨ ਪਹੁੰਚੇ। ਇਹ ਮੀਟਿੰਗ ਆਦਮਪੁਰ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ ਪਰਿਨਿਰਵਾਣ ਦਿਵਸ ਮੌਕੇ 9 ਅਕਤੂਬਰ ਨੂੰ ਰੱਖੀ ਗਈ ‘ਬਸਪਾ ਸਰਕਾਰ ਬਣਾਓ’ ਰੈਲੀ ਦੇ ਸੰਬੰਧ ਵਿੱਚ ਰੱਖੀ ਗਈ ਸੀ। 

ਇਸ ਮੀਟਿੰਗ ਵਿੱਚ ਬਸਪਾ ਦੇ ਹਲਕਾ ਕਰਤਾਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਨੰਗਲ ਤੇ ਜ਼ਿਲ੍ਹਾ ਕਮੇਟੀ ਮੈਂਬਰ ਚਮਨ ਲਾਲ ਘੋੜੇਵਾਹੀ ਨੇ ਕਿਹਾ ਕਿ ਹਲਕਾ ਕਰਤਾਰਪੁਰ ਤੋਂ ਵੱਡੀ ਗਿਣਤੀ ਵਿੱਚ ਬਸਪਾ ਵਰਕਰ ਤੇ ਸਮਰਥਕ ਇਸ ਰੈਲੀ ਵਿੱਚ ਪਹੁੰਚਣਗੇ ਅਤੇ ਇਸ ਨੂੰ ਵੱਡੇ ਪੱਧਰ ‘ਤੇ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਨਹੀਂ ਉਤਰ ਸਕੀ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਬਸਪਾ ਨੂੰ ਬਦਲ ਦੇ ਰੂਪ ਵਿੱਚ ਦੇਖ ਰਹੇ ਹਨ ਤੇ ਇਸ ਨਾਲ਼ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਬਸਪਾ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਐਡਵੋਕੇਟ ਨੇ ਵੀ ਪਾਰਟੀ ਦੇ ਸਾਥੀਆਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਬਸਪਾ ਆਗੂ ਸੁੱਚਾ ਸਿੰਘ, ਕੁਲਵਿੰਦਰ ਸਿੰਘ, ਜੀਤੀ ਬਿਨਪਾਲਕੇ, ਸਾਹਿਲ ਬਿਨਪਾਲਕੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *