*ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਿਯੁਕਤ*

देश पंजाब
Spread the love

ਜਲੰਧਰ (ਜਸਪਾਲ ਕੈਂਥ): ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ਬਰ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅਸਤੀਫ਼ਾ ਦੇਣ ਦੀ ਗੱਲ ਵੀ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰੂਨੀ ਮਤਭੇਦਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਰਾਜਾ ਵੜਿੰਗ ਦੀ ਅਗਵਾਈ ਨੂੰ ਲੈ ਕੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਕਾਰ ਅਸਹਿਮਤੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਸਿਆਸੀ ਘਟਨਾਕ੍ਰਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਧੜੇ ਦੀ ਭੂਮਿਕਾ ਨੂੰ ਲੈ ਕੇ ਵੀ ਚਰਚਾ ਹੋ ਰਹੀ ਹੈ।

ਪਰਗਟ ਸਿੰਘ ਦੀ ਨਿਯੁਕਤੀ ਨੂੰ ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਸੰਗਠਨ ਨੂੰ ਕਿਵੇਂ ਮਜ਼ਬੂਤ ਕਰਦੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੀ ਹੈ। ਇਸ ਨਿਯੁਕਤੀ ਦਾ ਚੋਣਾਂ ਉੱਤੇ ਕੀ ਪ੍ਰਭਾਵ ਪਵੇਗਾ, ਇਸ ਬਾਰੇ ਆਉਣ ਵਾਲਾ ਸਮਾਂ ਹੀ ਸਪੱਸ਼ਟ ਕਰੇਗਾ।

Leave a Reply

Your email address will not be published. Required fields are marked *