*ਰਾਜ ਭਾਗ ਅਤੇ ਹੱਕਾਂ ਦੀ ਪ੍ਰਾਪਤੀ ਲਈ ਸਮਾਜ ਨੂੰ ਘਰਾਂ ਤੋਂ ਬਾਹਰ ਨਿਕਲ ਕੇ ਸੰਘਰਸ਼ ਕਰਨਾ ਪਵੇਗਾ- ਐਡਵੋਕੇਟ ਬਲਵਿੰਦਰ ਕੁਮਾਰ*

देश पंजाब
Spread the love

ਜਲੰਧਰ (ਜਸਪਾਲ ਕੈਂਥ): ਆਦਮਪੁਰ ਵਿਖੇ 9 ਅਕਤੂਬਰ ਨੂੰ ਹੋ ਰਹੀ ‘ਬਸਪਾ ਸਰਕਾਰ ਬਣਾਓ’ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪਿੰਡ ਢੱਡਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬ ਦੇ ਦਫ਼ਤਰ ਇੰਚਾਰਜ ਇੰਜੀਨੀਅਰ ਜਸਵੰਤ ਰਾਏ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਦੀ ਬਜਾਏ ਬਰਬਾਦੀ ਵੱਲ ਧੱਕਿਆ ਹੈ। ਮਹਾਂਪੁਰਖਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸੂਬੇ ਵਿੱਚ ਖੁਸ਼ਹਾਲੀ ਲਿਆਉਣ ਲਈ ਲੋਕਾਂ ਨੂੰ ਬਸਪਾ ਦੇ ਝੰਡੇ ਹੇਠ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਸਮਾਜ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਡਾ ਸਮਾਜ ਘਰੇਲੂ ਕੰਮਾਂ, ਵਿਆਹਾਂ ਅਤੇ ਮੇਲਿਆਂ ਵਿੱਚ ਤਾਂ ਵਧ-ਚੜ੍ਹ ਕੇ ਹਿੱਸਾ ਲੈਂਦਾ ਹੈ, ਪਰ ਜਦੋਂ ਆਪਣੇ ਹੱਕਾਂ ਦੀ ਲੜਾਈ ਦੀ ਗੱਲ ਆਉਂਦੀ ਹੈ ਤਾਂ ਘਰਾਂ ਤੋਂ ਬਾਹਰ ਨਿਕਲਣ ਤੋਂ ਝਿਜਕਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਰਾਜ ਭਾਗ ਅਤੇ ਹੱਕਾਂ ਦੀ ਪ੍ਰਾਪਤੀ ਲਈ ਸਮਾਜ ਨੂੰ ਘਰਾਂ ਤੋਂ ਬਾਹਰ ਨਿਕਲ ਕੇ ਸੰਘਰਸ਼ ਕਰਨਾ ਪਵੇਗਾ।

ਮੰਚ ਸੰਚਾਲਨ ਕਰਦਿਆਂ ਇੰਜੀਨੀਅਰ ਜਸਵੰਤ ਰਾਏ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਅੱਜ ਸੂਬੇ ਦੇ ਲੋਕ ਬਸਪਾ ਨੂੰ ਇੱਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਦਮਪੁਰ ਰੈਲੀ ਵਿੱਚ ਬਸਪਾ ਵਰਕਰ ਅਤੇ ਸਮਰਥਕ ਰਿਕਾਰਡ ਗਿਣਤੀ ਵਿੱਚ ਪਹੁੰਚ ਕੇ ਇਸ ਨੂੰ ਇਤਿਹਾਸਕ ਬਣਾਉਣਗੇ।

ਮੀਟਿੰਗ ਦੇ ਅੰਤ ਵਿੱਚ ਜਸਵਿੰਦਰ ਕੁਮਾਰ ਢੱਡਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ 9 ਅਕਤੂਬਰ ਦੀ ਰੈਲੀ ਵਿੱਚ ਪਿੰਡ ਢੱਡਾ ਤੋਂ ਵੱਡੀ ਗਿਣਤੀ ਵਿੱਚ ਵਰਕਰ ਸ਼ਮੂਲੀਅਤ ਕਰਨਗੇ।

ਇਸ ਮੌਕੇ ਰਾਮ ਜੀ (ਬਿਆਸ ਪਿੰਡ), ਨਰੇਸ਼ ਕੁਮਾਰ, ਸ਼ੀਤਲ ਕੁਮਾਰ, ਜੋਗਿੰਦਰ ਪਾਲ, ਗੁਰਦਾਵਰ ਚੰਦ, ਦੇਸ ਰਾਜ, ਮਨਜਿੰਦਰ ਕੁਮਾਰ, ਅਮਿਤ ਕੁਮਾਰ, ਆਸ਼ੀਸ਼ ਕੁਮਾਰ, ਅਮਰਜੀਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *