*ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ*

देश पंजाब
Spread the love

ਅੰਮ੍ਰਿਤਸਰ (ਜਸਪਾਲ ਕੈਂਥ): ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਅਨੁਸਾਰ ਮੈਡ ਸੰਧੂ ਪੰਜਾਬ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਦਾ ਪੁੱਤਰ ਸੀ। ਘਟਨਾ ਸਮੇਂ ਉਸ ਨੇ ਆਪਣੀ ਕਾਰ ਧੁਆਉਣ ਲਈ ਦਿੱਤੀ ਹੋਈ ਸੀ, ਜਿਸ ਦੌਰਾਨ ਉਸ ‘ਤੇ ਹਮਲਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਮੈਡ ਸੰਧੂ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਰਹਿੰਦਾ ਸੀ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *