*ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ*

देश पंजाब
Spread the love

ਗੋਆ: (ਜਸਪਾਲ ਕੈਂਥ )-ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 75 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਗੋਆ ਦੇ ਮਣੀਪਾਲ ਹਸਪਤਾਲ ਵਿੱਚ ਡਾਕਟਰਾਂ ਨੇ ਸਵੇਰੇ 5:20 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਨਾਨਾ ਪਾਟੇਕਰ ਨੂੰ ਅਚਾਨਕ ਛਾਤੀ ਵਿੱਚ ਤੇਜ਼ ਦਰਦ ਹੋਇਆ। ਇਸ ਤੋਂ ਬਾਅਦ ਮੈਡੀਕਲ ਟੀਮ ਤੁਰੰਤ ਉਨ੍ਹਾਂ ਦੇ ਫਲੈਟ ’ਤੇ ਪਹੁੰਚੀ, ਜਿੱਥੇ ਉਹ ਬੇਹੋਸ਼ ਹਾਲਤ ਵਿੱਚ ਮਿਲੇ। ਮੈਡੀਕਲ ਟੀਮ ਵੱਲੋਂ ਘਰ ਵਿੱਚ ਹੀ ਉਨ੍ਹਾਂ ਨੂੰ CPR ਦਿੱਤੀ ਗਈ ਅਤੇ ਬਾਅਦ ਵਿੱਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਡਾਕਟਰ ਉਨ੍ਹਾਂ ਨੂੰ ਬਚਾਉਣ ਵਿੱਚ ਸਫਲ ਨਹੀਂ ਹੋ ਸਕੇ।

ਨਾਨਾ ਪਾਟੇਕਰ ਦੇ ਪੁੱਤਰ ਮਲਹਾਰ ਪਾਟੇਕਰ ਵੱਲੋਂ ਆਪਣੇ ਪਿਤਾ ਦੇ ਦੇਹਾਂਤ ਦੀ ਪੁਸ਼ਟੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਨਾਨਾ ਪਾਟੇਕਰ ਨੇ ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਆਪਣੀ ਵਿਲੱਖਣ ਅਦਾਕਾਰੀ ਨਾਲ ਲੰਬੇ ਸਮੇਂ ਤੱਕ ਦਰਸ਼ਕਾਂ ਦੇ ਦਿਲਾਂ ’ਤੇ ਰਾਜ ਕੀਤਾ।

Leave a Reply

Your email address will not be published. Required fields are marked *