*‘ਆਪ’ ਵੱਲੋਂ ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ*

देश पंजाब
Spread the love

ਚੰਡੀਗੜ੍ਹ, 15 ਅਕਤੂਬਰ (ਜਸਪਾਲ ਕੈਂਥ): ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀ ਸਿਆਸੀ ਅਤੇ ਜਥੇਬੰਦਕ ਮਜ਼ਬੂਤੀ ਨੂੰ ਹੋਰ ਵਧਾਉਣ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ।

ਪਾਰਟੀ ਹਾਈਕਮਾਂਡ ਵੱਲੋਂ ਕੀਤੀ ਗਈ ਇਸ ਨਿਯੁਕਤੀ ਨੂੰ ਪੰਜਾਬ ਇਕਾਈ ਵਿੱਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਇਸ ਫੈਸਲੇ ਤਹਿਤ ਦੀਪਕ ਬਾਲੀ ਨੂੰ ਜਲੰਧਰ ਕੈਂਟ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਜਥੇਬੰਦਕ ਤਾਲਮੇਲ ਬਿਹਤਰ ਬਣਾਉਣ ਅਤੇ ਹਲਕਾ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪਾਰਟੀ ਲੀਡਰਸ਼ਿਪ ਵੱਲੋਂ ਦੀਪਕ ਬਾਲੀ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਜਲੰਧਰ ਕੈਂਟ ਹਲਕੇ ਵਿੱਚ ‘ਆਪ’ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *