ਜਲੰਧਰ (ਜਸਪਾਲ ਕੈਂਥ)- ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤਲ੍ਹਣ ਅਤੇ ਸਾਬਕਾ ਸੇਵਾਦਾਰ ਮਨਦੀਪ ਦਾਸ ਸਮੇਤ ਉਨਾਂ ਦੇ ਸਾਥੀਆਂ ਦਾ ਡੇਰਾ ਸੱਚਖੰਡ ਬੱਲਾਂ ਵੱਲੋਂ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਸੰਤ ਨਿਰੰਜਨ ਦਾਸ ਜੀ ਦੀ ਮੌਜੂਦਗੀ ਵਿੱਚ ਡੇਰੇ ਦੇ ਇੱਕ ਸੇਵਾਦਾਰ ਵੱਲੋਂ ਹਾਜ਼ਰ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਗਿਆ।
ਐਲਾਨ ਅਨੁਸਾਰ, ਜੱਸੀ ਤਲਣ ਅਤੇ ਮਨਦੀਪ ਦਾਸ ’ਤੇ ਡੇਰਾ ਸੱਚਖੰਡ ਬੱਲਾਂ ਦੇ ਮਾਣ-ਸਨਮਾਨ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਏ ਗਏ ਹਨ। ਇਸ ਦੇ ਮੱਦੇਨਜ਼ਰ ਡੇਰੇ ਵੱਲੋਂ ਦੋਵਾਂ ਦਾ ਉਮਰ ਭਰ ਲਈ ਬਾਈਕਾਟ ਕਰਨ ਦਾ ਫ਼ੈਸਲਾ ਸੁਣਾਇਆ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਡੇਰਾ ਸੱਚਖੰਡ ਬੱਲਾਂ ਵੱਲੋਂ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ।
ਇਸ ਐਲਾਨ ਤੋਂ ਬਾਅਦ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।


