*69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਮੌਕੇ ਫਰਾਂਸ ਦੇ ਉੱਘੇ ਸਮਾਜ ਸੇਵਕ ਇਕਬਾਲ ਸਿੰਘ ਭੱਟੀ ਨੂੰ ਕੀਤਾ ਗਿਆ ਸਨਮਾਨਿਤ*

Uncategorized
Spread the love

*ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ਵ ਅਤੇ ਭਾਰਤ ਭਰ ਤੋਂ, ਕਾਨਫਰੰਸ ਵਿੱਚ ਭਾਗ ਲੈ ਰਹੇ ਮਹਿਮਾਨਾਂ, ਉਘੀਆਂ ਸ਼ਖਸ਼ੀਅਤਾਂ, ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਜੀਅ ਆਇਆ ਆਖਦੇ ਹੋਏ ਸਭਨਾਂ ਦਾ ਦਿਲੋਂ ਧੰਨਵਾਦ ਵੀ ਕੀਤਾ*

*ਚੀਫ ਖਾਲਸਾ ਦੀਵਾਨ ਨਾਮ ਦੀ ਸੰਸਥਾ ਦੀ ਸਥਾਪਨਾ 126 ਸਾਲ ਪਹਿਲਾਂ ਸ਼੍ਰੀ ਅੰਮ੍ਰਿਤਸਰ ਵਿਖ਼ੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੱਗਭੱਗ ਅਠਾਰਾਂ ਸਾਲ ਪਹਿਲਾਂ ਅੰਗਰੇਜਾਂ ਦੇ ਰਾਜ ਵੇਲੇ ਕੀਤੀ ਗਈ ਸੀ, ਜਿਸਦੀ ਮਹੱਤਤਾ ਸਿੱਖ ਇਤਿਹਾਸ ‘ਚ ਅਹਿਮ ਮੰਨੀ ਜਾਂਦੀ ਹੈ*

*ਚੀਫ ਖਾਲਸਾ ਦੀਵਾਨ ਵੱਲੋਂ ਹਰ ਦੋ ਸਾਲ ਬਾਅਦ ਕਰਵਾਉਣ ਵਾਲੀ ਅਗਲੀ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਉਣ ਦਾ ਵੀ ਕੀਤਾ ਗਿਆ ਐਲਾਨ*

ਅੰਮ੍ਰਿਤਸਰ, ਬਟਾਲਾ, (ਜਸਪਾਲ ਕੈਂਥ ) ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ, ਇੱਕੀ ਨਵੰਬਰ ਨੂੰ ਕਰਵਾਈ ਗਈ, ਤਿੰਨ ਦਿਨਾਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸਫਲਤਾ ਸਹਿਤ ਸੰਪੂਰਨ ਹੋਈ। ਕਾਨਫਰੰਸ ਦੇ ਪਹਿਲੇ ਦਿਨ, ਨਗਰ—ਕੀਰਤਨ, ਨੁਮਾਇਸ਼ਾਂ ਦੇ ਉਦਘਾਟਨ ਅਤੇ ਕੀਰਤਨ ਦਰਬਾਰ ਕਰਵਾਏ ਗਏ, ਜਦ ਕਿ ਦੂਸਰੇ ਦਿਨ, ਵੱਖ—ਵੱਖ ਵਿਸ਼ਿਆਂ ਦੇ ਸੈਮੀਨਾਰਜ਼ ਕਰਵਾਏ ਗਏ ਅਤੇ ਦੇਰ ਸ਼ਾਮ ਸਕੂਲ ਕੈਂਪਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ 200 ਸੀ.ਕੇ.ਡੀ ਵਿੱਦਿਆਰਥੀਆਂ ਵੱਲੋਂ ਭਾਵ ਪੂਰਨ ਲਾਈਟ ਐਂਡ ਸਾਊਂਡ ਸ਼ੋਅ ਪੇਸ਼ ਕੀਤਾ ਗਿਆ ਜਿਸ ਵਿਚ ਬਟਾਲਾ ਦੇ ਵਿਧਾਇਕ ਸ੍ਰ.ਅਮਨਸ਼ੇਰ ਸਿੰਘ ਕਲਸੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਮੇਅਰ ਸ੍ਰ.ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮਾਣਕ ਮਹਿਤਾ, ਚੇਅਰਮੈਨ ਇੰਮਪੂਰਵਮੈਂਟ ਟਰੱਸਟ ਸ੍ਰੀ ਯਸਪਾਲ ਚੋਹਾਨ, ਡਿਪਟੀ ਡੀ.ਈ.ਓ ਸ੍ਰੀ ਅਨਿਲ ਸ਼ਰਮਾ, ਬਾਬਾ ਤਰਨਜੀਤ ਸਿੰਘ ਜੀ ਨਿੱਘੇ ਘੁਮਣ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਅਤੇ ਹੋਰਨਾਂ ਉੱਘੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ।

ਕਾਨਫ਼ਰੰਸ ਦੇ ਆਖਰੀ ਦਿਨ ਮੁੱਖ ਕਾਨਫ਼ਰੰਸ ਦਾ ਆਰੰਭ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਸ਼ਬਦ ਗਾਇਨ ਨਾਲ ਕੀਤਾ ਗਿਆ। ਮੁੱਖ ਕਾਨਫ਼ਰੰਸ ਵਿੱਚ ਸਾਬਕਾ ਸੰਸਦ ਮੈਂਬਰ ਨਿਊਜ਼ੀਲੈਂਡ ਅਤੇ ਉੱਘੇ ਸਮਾਜਕ ਆਗੂ ਸ੍ਰ.ਕੰਵਲਜੀਤ ਸਿੰਘ ਬਖ਼ਸ਼ੀ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਕਾਨਫ਼ਰੰਸ ਦੀ ਸ਼ੋਭਾ ਵਧਾਈ ਜਦ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬ੍ਰੇਲ ਲਿਪੀ ਵਿਚ ਉਤਾਰਾ ਕਰਨ ਵਾਲੇ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ, ਨਵੰਬਰ ਚੁਰਾਸੀ ਦੀ ਪੀੜਿਤਾ ਬੀਬੀ ਨਿਰਪ੍ਰੀਤ ਕੌਰ, ਫਰਾਂਸ ਦੇ ਉੱਘੇ ਸਮਾਜ ਸੇਵਕ ਇਕਬਾਲ ਸਿੰਘ ਭੱਟੀ,ਪ੍ਰਸਿੱਧ ਅਕਾਦਮਿਕ ਖੋਜਕਾਰ ਡਾ.ਸਤਿਪ੍ਰੀਤ ਸਿੰਘ ਆਦਿ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।

 

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਾਨਫ਼ਰੰਸ ਵਿੱਚ ਹਾਜ਼ਰ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਇਤਿਹਾਸ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ.ਸਰਬਜੀਤ ਸਿੰਘ ਛੀਨਾ ਨੇ ਐਜੂਕੇਸਨ ਕਮੇਟੀ ਦੀ ਸੰਖੇਪ ਰਿਪੋਰਟ ਪੇਸ਼ ਕੀਤੀ ਅਤੇ ਮੀਤ ਪ੍ਰਧਾਨ/ਸੁਆਗਤੀ ਕਮੇਟੀ ਦੇ ਚੇਅਰਮੈਨ ਸ੍ਰ.ਸੰਤੋਖ ਸਿੰਘ ਸੇਠੀ ਨੇ 1908 ਤੋਂ ਸ਼ੁਰੂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸਾਂ ਦੇ ਸ਼ਾਨਦਾਰ ਇਤਿਹਾਸ ਬਾਰੇ ਸੰਖੇਪ ਰੂਪ ਵਿੱਚ ਦੱਸਿਆ। ਮੁੱਖ ਮਹਿਮਾਨ ਸ੍ਰ.ਕੰਵਲਜੀਤ ਸਿੰਘ ਬਖ਼ਸ਼ੀ ਨੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੇਸ਼ ਅਤੇ ਕੌਮ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਉਹਨਾਂ ਆਧੁਨਿਕ ਸੰਚਾਰ—ਸਾਧਨਾਂ ਰਾਹੀਂ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ੍ਹ ਦੱਸਿਆ ਅਤੇ ਗੁਰਦੁਆਰਿਆਂ ਤੋਂ ਬਾਹਰ ਵੀ ਮਨੁੱਖਤਾ ਦੀ ਸੇਵਾ ਕਰਨ ਅਤੇ ਨਵੀਂ ਪੀੜ੍ਹੀ ਨੂੰ ਸਿੱਖੀ ਅਤੇ ਸੇਵਾ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਚੀਫ਼ ਖ਼ਾਲਸਾ ਦੀਵਾਨ ਵੱਲੋਂ ਕਾਨਫਰੰਸ ਵਿੱਚ ਪੁੱਜੀਆਂ ਉੱਘੀਆਂ ਸ਼ਖਸੀਅਤਾਂ ਨੂੰ ਉਹਨਾ ਵੱਲੋਂ ਸਮਾਜਿਕ ਅਤੇ ਧਾਰਮਿਕ ਖੇਤਰਾਂ ਵਿਚ ਨਿਭਾਈਆਂ ਵੱਡਮੁੱਲੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ, ਜਿੰਨਾਂ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗੁਰਮੇਜ ਸਿੰਘ, ਅਕਾਦਮਿਕ ਖੋਜਕਾਰ ਸ੍ਰ.ਸਤਿਪ੍ਰੀਤ ਸਿੰਘ, ਐਕਸੀਲੀਓਬਿਟਸ ਦੇ ਸੰਸਥਾਪਕ ਅਤੇ ਸੀ.ਈ.ਓ ਸ੍ਰ.ਬੀਰਿੰਦਰ ਸਿੰਘ, ਸੇਵਾ, ਸਿੱਖਿਆ ਅਤੇ ਗੁਰਮਤਿ ਪ੍ਰਚਾਰ ਨੂੰ ਸਮਰਪਿਤ ਸ੍ਰ.ਨਿਰਮਲ ਸਿੰਘ, ਸਮਾਜ ਸੇਵਕ ਸ੍ਰ.ਰਜਿੰਦਰ ਸਿੰਘ, ਸੀਨੀਅਰ ਸਪੇਸ ਵਿਗਿਆਨਕ ਸ੍ਰ.ਮਹਿੰਦਰਪਾਲ ਸਿੰਘ, ਫਰਾਂਸ ਤੋ ਉੱਘੇ ਸਮਾਜ ਸੇਵਕ ਸ੍ਰ.ਇਕਬਾਲ ਸਿੰਘ ਭੱਟੀ, ਭਾਰਤੀ ਹਾਕੀ ਟੀਮ ਦੇ ਮੈਂਬਰ ਸ੍ਰ.ਜਰਮਨਪ੍ਰੀਤ ਸਿੰਘ, ਦਿੱਲੀ 1984 ਸਿੱਖ ਕਤਲੇਆਮ ਦੀ ਪੀੜ੍ਹਤ ਅਤੇ ਗਵਾਹ ਸ੍ਰੀਮਤੀ ਨਿਰਪ੍ਰੀਤ ਕੌਰ, ਮੁੱਖੀ ਧਰਮ ਅਧਿਐਨ ਵਿਭਾਗ ਖਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਡਾ.ਇੰਦਰਜੀਤ ਸਿੰਘ ਗੋਗੋਆਣੀ ਸ਼ਾਮਲ ਸਨ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਡਾ.ਯਸ਼ਪ੍ਰੀਤ ਕੌਰ ਨੇ ਬਹੁਤ ਹੀ ਪ੍ਰਭਾਵਸ਼ਾਲੀ ਸ਼ਬਦਾਂ ਵਿਚ ਸ਼ਹਾਦਤ ਦੇ ਫ਼ਲਸਫ਼ੇ ਦੀ ਗੱਲ ਕਰਦਿਆਂ ਅਜੋਕੇ ਸਮੇਂ ਵਿੱਚ ਵਿੱਦਿਅਕ ਅਦਾਰਿਆਂ ਅੰਦਰ ਸ਼ਹੀਦੀ ਸ਼ਤਾਬਦੀਆਂ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ, ਐਜੂਕੇਸ਼ਨ ਕਮੇਟੀ ਅਤੇ ਹੋਰਨਾਂ ਸੰਸਥਾਵਾਂ ਦਾ ਇਤਿਹਾਸ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦਾ ਸੋਵੀਨਰ ਰਿਲੀਜ਼ ਕੀਤਾ ਗਿਆ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਕਾਨਫਰੰਸ ਦੇ ਮਤੇ ਪੇਸ਼ ਕੀਤੇ ਗਏ। ਪਹਿਲੇ ਮਤੇ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਨ ਨੂੰ ਮਨੁੱਖੀ ਅਧਿਕਾਰ ਅਤੇ ਧਾਰਮਿਕ ਅਜ਼ਾਦੀ ਦਿਵਸ ਐਲਾਨਣ ਅਤੇ ਦੂਸਰੇ ਮਤੇ ਅਨੁਸਾਰ ਸੰਗਤਾਂ ਲਈ ਵਿਛੜੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨ੍ਹਾਂ ਕਿਸੀ ਦੇਰੀ ਮੁੜ ਖੋਲਣ ਦੀ ਮੰਗ ਕੀਤੀ ਗਈ। ਕਾਨਫ਼ਰੰਸ ਦੌਰਾਨ ਪੇਸ਼ ਕੀਤੇ ਹੋਰਨਾਂ ਮਤਿਆ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਣਾਤਮਕ, ਤਕਨੀਕੀ, ਸਕਿਲ ਸਿੱਖਿਆ ਦੇ ਨਾਲ—ਨਾਲ ਨੈਤਿਕ ਸਿੱਖਿਆ ਪ੍ਰਫੂਲਤ ਕਰਨ ਅਤੇ ਸਮਾਜ ਵਿਚੋਂ ਨਸ਼ਿਆਂ, ਵਾਤਾਵਰਨ ਪ੍ਰਦੂਸ਼ਨ, ਕੈਂਸਰ ਦੀ ਰੋਕਥਾਮ ਅਤੇ ਇਲਾਜ, ਆਰਗੈਨਿਕ ਖੇਤੀ, ਪਾਣੀ ਦੀ ਸਾਂਭ—ਸੰਭਾਲ ਲਈ ਪੰਜਾਬ ਦੇ ਸਮੂਹ ਵਿੱਦਿਅਕ ਅਦਾਰਿਆਂ, ਸੰਸਥਾਵਾਂ ਨੂੰ ਇਸ ਸਬੰਧੀ ਸੂਬਾ ਪੱਧਰੀ ਵਿਸ਼ਾਲ ਮੁਹਿੰਮ ਸਿਰਜਣ ਦੀ ਅਪੀਲ ਕੀਤੀ ਗਈ। ਇਹਨਾਂ ਮਤਿਆਂ ਨੂੰ ਸਰਵ—ਸੰਮਤੀ ਨਾਲ ਪ੍ਰਵਾਨ ਕੀਤਾ ਗਿਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਚੇਤ ਸਿੰਘ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ/ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵੱਲੋਂ ਹੱਥ ਲਿਖਤ ਕਿਤਾਬ ‘‘ਜੀਵਨੀ ਸਿੰਘ ਸਾਹਿਬ ਗਿਆਨੀ ਚੇਤ ਸਿੰਘ** ਰੀਲੀਜ਼ ਕੀਤੀ ਗਈ। ਉਪਰੰਤ ਅਗਲੀ ਸਿੱਖ ਵਿੱਦਿਅਕ ਕਾਨਫਰੰਸ ਦੀ ਮੰਗ ਅਤੇ ਕੌਮੀ ਫੰਡ ਲਈ ਅਪੀਲ ਕੀਤੀ ਗਈ ਜਿਸ ਲਈ ਸਮੂਹ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ। ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਗਲੀ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ੍ਰੀ ਅੰਮ੍ਰਿ੍ਰਤਸਰ ਵਿਖੇ ਕਰਵਾਉਣ ਦਾ ਐਲਾਨ ਕੀਤਾ ਗਿਆ। ਅੰਤ ਕਾਨਫਰੰਸ ਦੀ ਸੰਪੂਰਨਤਾ ਤੇ ਸ਼ੁਕਰਾਨੇ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਸਟੇਜ਼ ਸਕੱਤਰ ਦੀ ਭੂਮਿਕਾ ਪ੍ਰਿੰਸੀਪਲ ਯਸ਼ਪ੍ਰੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ/ਸੁਆਗਤੀ ਕਮੇਟੀ ਦੇ ਚੇਅਰਮੈਨ ਸ੍ਰ.ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਸ੍ਰ.ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂ ਨੰਗਲ, ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ, ਐਡੀ.ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਸ੍ਰ.ਹਰਵਿੰਦਰ ਪਾਲ ਸਿੰਘ ਚੁੱਘ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਐਡੀ.ਆਨਰੇਰੀ ਸਕੱਤਰ ਸ੍ਰ.ਹਰਜੀਤ ਸਿੰਘ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ.ਸਰਬਜੀਤ ਸਿੰਘ ਛੀਨਾ, ਐਡੀ.ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ.ਮਨਮੋਹਨ ਸਿੰਘ, ਐਡੀ.ਆਨਰੇਰੀ ਸਕੱਤਰ ਅਜੈੂਕੇਸ਼ਨਲ ਕਮੇਟੀ ਸ੍ਰ.ਕੁਲਜੀਤ ਸਿੰਘ, ਸਿੰਘ ਬ੍ਰਦਰਜ਼, ਸਕੂਲ ਮੈਂਬਰਜ਼ ਇੰਚਾਰਜ ਸ੍ਰ.ਏ.ਪੀ.ਐਸ.ਮਾਨ, ਸ੍ਰ.ਜਗੀਰ ਸਿੰਘ, ਸ੍ਰ.ਮਨਪ੍ਰੀਤ ਸਿੰਘ, ਡਾਇਰੈਕਟਰ ਡਾ.ਏ.ਪੀ.ਐਸ.ਚਾਵਲਾ, ਡਿਪਟੀ ਡਾਇਰੈਕਟਰ ਸ੍ਰੀਮਤੀ ਉਰਮਿੰਦਰ ਕੌਰ, ਸਕੂਲ ਪ੍ਰਿੰਸੀਪਲ ਬਟਾਲਾ ਸ੍ਰੀਮਤੀ ਹਰਮੀਤ ਕੌਰ ਅਤੇ ਵੱਡੀ ਗਿਣਤੀ ਵਿਚ ਦੀਵਾਨ ਮੈਂਬਰਜ਼, ਸੀ.ਕੇ.ਡੀ ਸਕੂਲਾਂ ਦੇ ਪ੍ਰਿੰਸੀਪਲਜ਼, ਵਿਦਿਆਰਥੀ, ਸਟਾਫ ਅਤੇ ਸੰਗਤਾਂ ਹਾਜ਼ਰ ਸਨ |

Leave a Reply

Your email address will not be published. Required fields are marked *