*ਆਪ ਦੀ ਸਰਕਾਰ ਆਉਣ ਤੇ ਪੰਜਾਬ ਦੇ ਘਰਾਂ ਵਿਚ ਫਰੀ ਕਰੰਟ ਛੱਡਾਂਗੇ- ਕੇਜਰੀਵਾਲ*

पॉलिटिक्स
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ ) ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਤੇ ਇਹਨਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਹੋਏ ਹਨ। ਅਰਵਿੰਦ ਕੇਜਰੀਵਾਲ ਅਗਲੇ ਸਾਲ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੱਡੇ ਐਲਾਨ ਕਰ ਰਹੇ ਹਨ ਅਤੇ ਉਹਨਾਂ ਨੇ ਦਿੱਲੀ ਵਾਂਗ ਪੰਜਾਬ ਵਿਚ ਵੀ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਅਜਿਹਾ ਹੁੰਦੇ ਹੀ 80 ਪ੍ਰਤੀਸ਼ਤ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਹੋ ਜਾਵੇਗਾ। ਜੇ ਸਾਡੀ ਸਰਕਾਰ ਬਣਦੀ ਹੈ, ਤਾਂ 24 ਘੰਟੇ ਬਿਜਲੀ ਆਵੇਗੀ, ਪਰ ਬਿੱਲ ਨਹੀਂ ਆਵੇਗਾ।
ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਸਾਡੀ ਸਰਕਾਰ ਬਣਦੇ ਹੀ ਪੁਰਾਣੇ ਪੈਂਡਿੰਗ ਬਿੱਲਾਂ ਨੂੰ ਵੀ ਮੁਆਫ਼ ਕੀਤਾ ਜਾਵੇਗਾ। ਜਿਵੇਂ ਦਿੱਲੀ ਵਿਚ ਅਸੀਂ 24 ਘੰਟੇ ਬਿਜਲੀ ਦਿੱਤੀ ਹੈ, ਪੰਜਾਬ ਵਿਚ ਵੀ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਹੀ ‘ਆਪ’ ਦੀ ਸਰਕਾਰ ਬਣੇਗੀ, ਪਹਿਲ ਦੇ ਅਧਾਰ ‘ਤੇ ਬਿਜਲੀ ਨਾਲ ਸਬੰਧਤ ਫੈਸਲੇ ਲਏ ਜਾਣਗੇ।

Leave a Reply

Your email address will not be published. Required fields are marked *