ਨਵੀਂ ਦਿੱਲੀ (ਦਾ ਮਿਰਰ ਪੰਜਾਬ)- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ‘ਚ ਚੱਲ ਰਹੀ ਅੰਦਰੂਨੀ ਖਹਿਬਾਜੀ ਹਾਲੇ ਵੀ ਜਾਰੀ ਹੈ। ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿੱਚ ਆਪਣੀ ਹੀ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਰਖਿਆ ਹੈ।ਕੀ ਕੈਪਟਨ ਅਮਰਿੰਦਰ ਸਿੰਘ ਦੇ ਹਿਕ ਉੱਤੇ ਪਿੱਪਲ ਲਗਾ ਸਕਣਗੇ ਨਵਜੋਤ ਸਿੰਘ ਸਿੱਧੂ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।
ਦੂਜੇ ਪਾਸੇ ਕੈਪਟਨ ਨੂੰ ਪਟਕਣੀ ਦੇਣ ਲਈ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੀ ਜਾਣਕਰੀ ਨਵਜੋਤ ਸਿੰਘ ਸਿੱਧੂ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਸਿੱਧੂ ਨੇ ਤਸਵੀਰ ਸਾਂਝੀ ਕਰ ਲਿਖਿਆ, ‘ਪ੍ਰਿਅੰਕਾ ਗਾਂਧੀ ਜੀ ਨਾਲ ਲੰਬੀ ਮੁਲਾਕਾਤ ਹੋਈ ਹੈ।ਪਿਛਲੇ ਦਿਨ ਖ਼ਬਰਾਂ ਆਈਆਂ ਸਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਨੂੰ ਮਿਲ ਸਕਦੇ ਹਨ। ਪਰ ਰਾਹੁਲ ਗਾਂਧੀ ਨੇ ਪਿਛਲੇ ਦਿਨੀਂ ਖੁਦ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਕੋਈ ਮੀਟਿੰਗ ਨਹੀਂ ਹੈ। ਦੂਜੇ ਪਾਸੇ ਖਬਰਾਂ ਆ ਰਹੀਆਂ ਹਨ ਕਿ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਜ ਬੁੱਧਵਾਰ ਨੂੰ ਰਾਹੁਲ ਗਾਂਧੀ ਨੂੰ ਵੀ ਦਿੱਲੀ ਵਿੱਚ ਮਿਲ ਸਕਦੇ ਹਨ। ਨਵਜੋਤ ਸਿੰਘ ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਦੀਆ ਅਟਕਲਾਂ ਵਿਚਕਾਰ ਹੁਣ ਪ੍ਰਿਯੰਕਾ ਗਾਂਧੀ ਵਾਡਰਾ ਆਪਣੇ ਭਰਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ।





