ਮਾਮਲਾ ਮਾਈਨਿੰਗ ਸਾਈਟ ਤੇ ਛਾਪੇਮਾਰੀ ਦਾ- ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਤੇ ਅਪਰਾਧਕ ਮਾਮਲਾ ਦਰਜ

पॉलिटिक्स
Spread the love

ਬਿਆਸ ਜੁਲਾਈ (ਦਾ ਮਿਰਰ ਪੰਜਾਬ) -ਬੀਤੇ ਕੱਲ੍ਹ ਦਰਿਆ ਬਿਆਸ ਕੰਢੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੇਤ ਹੋਰਨਾਂ ਅਕਾਲੀ ਆਗੂਆਂ ਨਾਲ ਕੀਤੀ ਰੇਡ ਕੀਤੀ ਗਈ ਸੀ ਇਸ ਮਾਮਲੇ ਵਿਚ ਥਾਣਾ ਬਿਆਸ ਦੀ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਉਹਨਾਂ ਦੇ ਸਾਥੀਆਂ ਦੇ ਅਪਰਾਧਕ ਮਾਮਲਾ ਦਰਜ ਕੀਤਾ ਹੈ।


ਜਿਕਰਯੋਗ ਹੈ ਕਿ ਬੀਤੇ ਕੱਲ੍ਹ ਮਾਈਨਿੰਗ ਸਾਈਟ ਦੇ ਠੇਕੇਦਾਰਾਂ ਵਲੋਂ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤ ਵਿਚ ਸਾਈਟ ਨੂੰ ਮਨਜੂਰ ਸ਼ੁਦਾ ਦਾ ਹਵਾਲਾ ਦਿੰਦਿਆਂ ਉਕਤ ਆਗੂਆਂ ਖ਼ਿਲਾਫ਼ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਬਿਆਸ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ। ਪਤਾ ਲਗਾ ਹੈ ਕਿ ਥਾਣਾ ਬਿਆਸ ਦੀ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਅਮਰਪਾਲ ਬੋਨੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *