*ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਛੱਡੇ ਅੱਜ ਦੋ ਤੀਰ…*

पंजाब पॉलिटिक्स
Spread the love

ਚੰਡੀਗ਼ੜ੍ਹ (ਦਾ ਮਿਰਰ ਪੰਜਾਬ): ਬਿਜਲੀ ਸੰਕਟ ਨੂੰ ਲੈ ਕੇ ਨਵਜੋਤ ਸਿੱਧੂ ਲਗਾਤਾਰ ਟਵੀਟ ਕਰ ਰਹੇ ਹਨ। ਨਵਜੋਤ ਸਿੱਧੂ 9 ਅੱਜ ਫਿਰ 2 ਟਵੀਟ ਕੀਤੇ। ਸਿੱਧੂ ਨੇ ਪੰਜਾਬ ਸਰਕਾਰ ਨੂੰ ਟਵੀਟ ਕਰ ਕੇ ਕਿਹਾ ਕਿ ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ।ਸਿੱਧੂ ਨੇ ਕਿਹਾ ਕਿ ਇਸ ਕੰਮ ਲਈ ਪੰਜਾਬ ਵਿਧਾਨ ਸਭਾ ਵਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨ੍ਹਾਂ ਕਿਸੇ ਬੱਧੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ। ਇਕ ਹੋਰ ਟਵੀਟ ਵਿਚ ਸਿੱਧੂ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ ਪਰ ਸਾਨੂੰ ਇਸ ਤੋਂ ਅੱਗੇ ਵੱਧ ਕੇ ਅਧਿਭਾਰ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯੂਨਿਟ ਦੀ ਬਜਾਏ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ। ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ।

 

 

Leave a Reply

Your email address will not be published. Required fields are marked *