ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ

पंजाब पॉलिटिक्स
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ) -ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਸਾਹਮਣੇ ਨਿਕਲ ਕੇ ਆ ਰਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦੇ ਚਿਹਰੇ ਹੋਣਗੇ। ਇਸ ਦੇ ਨਾਲ ਹੀ ਇਹ ਵੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੱਧੂ ਵੀ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਜਲਦੀ ਹੀ ਮਿਲਣ ਜਾ ਰਹੀ ਹੈ ਜਿਸ ਦਾ ਐਲਾਨ ਵੀ ਜਲਦੀ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅਤੇ ਮੈਡਮ ਸੋਨੀਆ ਗਾਂਧੀ ਦੀ ਹੋਈ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਨੂੰ ਵੱਡੇ ਅਹੁਦੇ ਤੇ ਬਿਰਾਜਮਾਨ ਕਰਨ ਤੇ ਕੈਪਟਨ ਮੰਨ ਗਏ ਹਨ।
ਮੀਟਿੰਗ ਵਿੱਚ ਕੈਪਟਨ ਅਮਰਿੰਦਰ ਨੇ ਚੋਣਾਂ ਲਈ ਆਪਣੀ ਪੂਰੀ ਤਿਆਰੀ ਦਾ ਸਬੂਤ ਵੀ ਦਿੱਤਾ । ਪੰਜਾਬ ਵਿੱਚ ਕਾਂਗਰਸ ਵਿਚ ਲੜਾਈ ਖਤਮ ਕਰਨ ਲਈ ਸੋਨੀਆ ਅਤੇ ਕੈਪਟਨ ਦੀ ਹੋਈ ਬੈਠਕ ਦੇ ਬਾਅਦ ਸਿੱਧੂ ਨੂੰ ਸੰਗਠਨ ਦੀ ਵਾਗਡੋਰ ਸੌਂਪੇ ਜਾਣ ਦੀ ਵੀ ਪੂਰੀ ਸੰਭਾਵਨਾ ਹੈ ।

Leave a Reply

Your email address will not be published. Required fields are marked *