ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਉੱਤੇ ਜਿਣਸੀ ਸੋਸ਼ਣ ਦਾ ਪਰਚਾ ਦਰਜ ਕਰਨ ਦੇ ਆਦੇਸ਼

क्राइम पंजाब
Spread the love

ਲੁਧਿਆਣਾ (ਦਾ ਮਿਰਰ ਪੰਜਾਬ ): ਲੁਧਿਆਣਾ ਦੀ ਇੱਕ ਅਦਾਲਤ ਨੇ ਸਥਾਨਕ ਪੁਲਸ ਨੂੰ 44 ਸਾਲਾ ਮਹਿਲਾ ਦੀ ਸ਼ਿਕਾਇਤ ਉੱਤੇ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਸਮੇਤ ਮਾਨਯੋਗ ਵਧੀਕ ਸੈਸ਼ਨ ਜੱਜ ਲੁਧਿਆਣਾ ਨੇ 376 , 120 ਬੀ , 506 , 354 ਦਾ ਪਰਚਾ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਆਰਡਰ ਪਾਸ ਕੀਤਾ । ਅਦਾਲਤ ਨੇ ਹੁਕਮ ਸੁਣਾਉਂਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਅੱਖਾਂ ਫੇਰ ਲਈਆਂ ਹਨ। ਇਸ ਅਦਾਲਤ ਦੀ ਚਿੰਤਾ ਦਾ ਅਸਲ ਕਾਰਨ ਇਹ ਹੈ ਕਿ ਕੀ ਯੌਨ ਸ਼ੋਸ਼ਣ ਦੀ ਇਕ ਦੁਖੀ ਤੇ ਗਰੀਬ ਪੀੜਤਾ ਅਦਾਲ ਵਿਚ ਸ਼ਿਕਾਇਤ ਦਰਜ ਕਰ ਕੇ ਸ਼ਕਤੀਸ਼ਾਲੀ ਦੋਸ਼ੀਆਂ ਦੇ ਖਿਲਾਫ ਸਬੂਤ ਇਕੱਠੇ ਕਰ ਸਕਦੀ ਹੈ ਤੇ ਨਿਆ ਹਾਸਲ ਕਰਨ ਦੀ ਉਮੀਦ ਕਰ ਸਕਦੀ ਹੈ।

Leave a Reply

Your email address will not be published. Required fields are marked *