*ਕਰਤੱਵਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਖ਼ਸੀਅਤ ਵਿਕਾਸ ਹਿਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਾਇਆ ਗਿਆ*

शिक्षा
Spread the love

ਮੋਹਾਲੀ, 9 ਜੁਲਾਈ ( ਦਾ ਮਿਰਰ ਪੰਜਾਬ )-ਮਨਪ੍ਰੀਤ ਸਿੰਘ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਮਿੰਦਰ ਕੌਰ ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ ਐਸ.ਆਈ.ਆਰ.ਡੀ. ਦੇ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਰੂਪ ਨਗਰ ਦੇ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਕਰਤੱਵਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਖ਼ਸੀਅਤ ਵਿਕਾਸ ਹਿਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸਟੇਟ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ, ਮੋਹਾਲੀ ਵੱਲੋਂ ਕੀਤਾ ਗਿਆ।
ਇਸ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਚੇਅਰ ਪਰਸਨ ਕ੍ਰਿਸ਼ਨਾ ਦੇਵੀ, ਮੈਂਬਰ ਅਤੇ ਜ਼ਿਲ੍ਹਾ ਰੂਪ ਨਗਰ ਦੇ ਪੰਜ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਨੇ ਭਾਗ ਲਿਆ। ਕੈਂਪ ਦੌਰਾਨ ਹਾਜ਼ਰ ਭਾਗੀਦਾਰਾਂ ਨੂੰ ਕਰਿੱਡ, ਚੰਡੀਗੜ੍ਹ ਦੀ ਟੀਮ ਦੇ ਡਾ. ਸੁਖਵਿੰਦਰ ਸਿੰਘ ਅਤੇ ਜਸਬੀਰ ਸਿੰਘ ਦੁਆਰਾ ਜ਼ਿਲ੍ਹਾ ਪਰਿਸ਼ਦ ਦੀਆਂ ਮੀਟਿੰਗਾਂ ਦੀ ਪ੍ਰਕ੍ਰਿਆ, ਕੋਰਮ, ਸਥਾਈ ਕਮੇਟੀਆਂ ਅਤੇ ਪ੍ਰਤੀਕ੍ਰਿਆ ਪਰਿਸ਼ਦ ਦੇ ਕੰਮ ਅਤੇ ਸ਼ਕਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪਿੰਡਾਂ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਯੋਜਨਾਵਾਂ, 15ਵਾਂ ਵਿੱਤ ਕਮਿਸ਼ਨ, ਸਕੀਮਾਂ ਦੀ ਕੰਨਵਰਜੈਂਸ, ਟਿਕਾਊ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ ਅਤੇ ਬੰਧਨ ਅਤੇ ਬੰਧਨ ਮੁਕਤ ਫੰਡਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸੁਰਿੰਦਰ ਸਿੰਘ ਧਾਲੀਵਾਲ, ਪੀ.ਸੀ.ਐੱਸ. ਸਕੱਤਰ ਜ਼ਿਲ੍ਹਾ ਪਰਿਸ਼ਦ ਵੱਲੋਂ ਦਿੱਤੀ ਗਈ।
ਅਮਰੀਕ ਸਿੰਘ, ਖੇਤੀਬਾੜੀ ਅਫ਼ਸਰ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ, ਅਮਨਦੀਪ ਸੈਣੀ ਨੇ ਸਮਾਜ ਭਲਾਈ ਅਤੇ ਸੁਰੱਖਿਆ ਵਿਭਾਗ ਦੀਆਂ ਸਕੀਮਾਂ, ਗੁਰਦੀਪ ਸਿੰਘ , ਡਿਪਟੀ ਮਾਸ ਮੀਡੀਆ ਅਫ਼ਸਰ ਨੇ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਕੋਵਿਡ-19 ਸਬੰਧੀ ਹਦਾਇਤਾਂ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।
ਇਸ ਪ੍ਰੋਗਰਾਮ ਦੇ ਨਿਰੀਖਣ ਲਈ ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਤੋਂ ਪਹੁੰਚੇ ਗੁਰਬਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਦੇ ਇਸ ਸਿਖਲਾਈ ਪ੍ਰੋਗਰਾਮ ਦੇ ਉਦੇਸ਼ ਸਬੰਧੀ ਚਾਨਣਾ ਪਾਉਂਦਿਆਂ ਵੱਡੀ ਗਿਣਤੀ ਵਿੱਚ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਕਿ ਸਾਡੇ ਚੁਣੇ ਹੋਏ ਨੁਮਾਇੰਦਿਆਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਉਹ ਜਾਗਰੂਕ ਹੋ ਕੇ ਪਿੰਡ ਪੱਧਰ ਤੇ ਪਿੰਡਾਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾ ਸਕਣ ਦੇ ਯੋਗ ਹੋ ਸਕਣ।
ਇਸ ਨਾਲ ਜਿੱਥੇ ਸਾਡੇ ਪਿੰਡਾਂ ਦੇ ਵਿਕਾਸ ਦੀ ਗਤੀ ਤੇਜ਼ ਹੋਵੇਗੀ ਉੱਥੇ ਸਾਡੇ ਪਿੰਡਾਂ ਦੇ ਲੋਕਾਂ ਦਾ ਜੀਵਨ ਵੀ ਖ਼ੁਸ਼ਹਾਲ ਬਣੇਗਾ। ਪ੍ਰੋਗਰਾਮ ਵਿੱਚ ਹਾਜ਼ਰ ਭਾਗੀਦਾਰਾਂ ਨੇ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਬੜੀ ਪ੍ਰਸੰਨਤਾ ਜ਼ਾਹਿਰ ਕੀਤੀ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਪ੍ਰੋਗਰਾਮ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਕਰਵਾਏ ਜਾਣੇ ਜ਼ਰੂਰੀ ਹਨ ਤਾਂ ਕਿ ਉਨ੍ਹਾਂ ਨੂੰ ਨਵੀਆਂ ਜਾਣਕਾਰੀਆਂ ਹਾਸਿਲ ਹੋ ਸਕਣ ਅਤੇ ਉਹ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਕਰਨ ਵਿੱਚ ਆਪਣਾ ਯੋਗਦਾਨ ਪਾ ਸਕਣ।

Leave a Reply

Your email address will not be published. Required fields are marked *