ਚੰਡੀਗੜ੍ਹ (ਦਾ ਮਿਰਰ ਪੰਜਾਬ )-ਕਿਸਾਨਾਂ ਦੇ ਹੱਕ ਵਿਚ ਬੋਲਣ ਵਾਲੇ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।