ਨਵੀਂ ਦਿੱਲੀ (ਦਾ ਮਿਰਰ ਪੰਜਾਬ): ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ । ਪ੍ਰਸ਼ਾਂਤ ਦੀ ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਤੋਂ ਸੂਤਰਾਂ ਨੇ ਇਹ ਸੰਕੇਤ ਦਿੱਤੇ ਹਨ। ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਰਣਨੀਤੀ ਨੂੰ ਤਿਆਰ ਕਰਨ ਵਿੱਚ ਪ੍ਰਸ਼ਾਂਤ ਕਿਸ਼ੋਰ ਮਹਤਵਪੂਰਣ ਭੂਮਿਕਾ ਨਿਭਾ ਸਕਦੇ ਹਨ ।