*ਜਲੰਧਰ ਵਿੱਚ ਨੇਪਾਲੀ ਕੁੜੀ ਦਾ ਗੋਲੀ ਮਾਰਕੇ ਕਤਲ, ਲਾਸ਼ ਨਹਿਰ ਵਿੱਚ ਸੁੱਟੀ*

क्राइम पंजाब
Spread the love

ਜਲੰਧਰ (ਦਾ ਮਿਰਰ ਪੰਜਾਬ) :ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਬੱਲਾਂ ਨਹਿਰ ਦੇ ਨਜ਼ਦੀਕ ਬੀਤੀ ‘ਚ ਬੀਤੀ ਰਾਤ ਇਕ ਨੇਪਾਲੀ ਕੁੜੀ ਦੇ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰੇ ਜਾਣ ਦਾ ਮਾਮਲਾ ਸਾਮ੍ਹਣੇ ਆਇਆ ਹੈ।ਮੌਕੇ ਤੇ ਇਸ ਕੁੜੀ ਦੀ ਸ਼ਨਾਖਤ ਨਹੀਂ ਹੋ ਸਕੀ ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ। ਪੁਲਸ ਵੱਲੋਂ ਇਸ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਸ ਮੁਤਾਬਕ ਮ੍ਰਿਤਕ ਕੁੜੀ ਦੀ ਉਮਰ 20 ਤੋਂ 25 ਸਾਲ ਦੱਸੀ ਜਾ ਰਹੀ ਹੈ । ਪੁਲਸ ਵੱਲੋਂ ਗੋਲੀ ਚੱਲਣ ਤੋਂ ਬਾਅਦ ਪਿਸਤੌਲ ‘ਚੋਂ ਨਿਕਲਿਆ ਰੌਂਦ ਵੀ ਮੌਕੇ ਤੋਂ ਬਰਾਮਦ ਕੀਤਾ ਗਿਆ ਹੈ।

Leave a Reply

Your email address will not be published. Required fields are marked *