ਨਵੀਂ ਦਿੱਲੀ (ਦਾ ਮਿਰਰ ਪੰਜਾਬ) -ਪੰਜਾਬ ਕਾਂਗਰਸ ਵਿਚ ਚਲ ਰਹੇ ਕਾਟੋ-ਕਲੇਸ਼ ਨੂੰ ਸੁਲਝਾਉਣ ਲਈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ ਉਕਤ ਬਿਆਨ ਅੱਜ ਇੱਕ ਟੀਵੀ ਚੈਨਲ ਤੇ ਇੰਟਰਵਿਊ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਹਰੀਸ਼ ਰਾਵਤ ਨੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਕਤ ਐਲਾਨ ਪਾਰਟੀ ਹਾਈਕਮਾਂਡ ਵੱਲੋਂ ਜਲਦੀ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦੇ ਚਿਹਰੇ ਹੋਣਗੇ।





