*ਜਲੰਧਰ ਵਿੱਚ ਟਰੱਕ ਅਤੇ ਕਾਰ ਦੀ ਟੱਕਰ,ਇੱਕ ਦੀ ਮੌਤ 2 ਗੰਭੀਰ ਜ਼ਖਮੀ*

पंजाब
Spread the love

ਜਲੰਧਰ 15 ਜੁਲਾਈ ( ਦਾ ਮਿਰਰ ਪੰਜਾਬ ) ਜਲੰਧਰ ਦੇ ਪਠਾਨਕੋਟ ਚੌਕ ਵਿੱਚ ਦੇਰ ਰਾਤ 2 : 30 ਵਜੇ ਕਾਰ ਅਤੇ ਟਰੱਕ ਦੀ ਜਬਰਦਸਤ ਟੱਕਰ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਗੰਭੀਰ ਜਖਮੀ ਹੋ ਗਏ ਜਿਨ੍ਹਾਂ ਨੂੰ ਨਿਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿਸ ਵਿੱਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਮਿਲੀ ਜਾਣਕਾਰੀ ਅਨੁਸਾਰ ਜੰਮੂ ਵਲੋਂ ਆ ਰਹੀ ਇੰਡਿਗੋ ਕਾਰ ਅਚਾਨਕ ਬੇਕਾਬੂ ਹੋਕੇ ਪੀਏਪੀ ਦੇ ਵੱਲੋਂ ਆ ਰਹੇ ਟਰੱਕ ਨਾਲ ਟਕਰਾ ਗਈ ਟੱਕਰ ਦੇ ਬਾਅਦ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਮ੍ਰਿਤਕ ਦੀ ਪਹਿਚਾਣ ਰਕੇਸ਼ ਕੁਮਾਰ ਪੁੱਤਰ ਰਾਜਕੁਮਾਰ ਨਿਵਾਸੀ ਅਰਬਨ ਸਟੇਟ ਲੁਧਿਆਣਾ ਦੇ ਰੂਪ ਵਿੱਚ ਹੋਈ ਹੈ ਅਤੇ ਕਾਰ ਸਵਾਰ ਬਾਕੀ ਚਾਰ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ ਸੂਚਨਾ ਮਿਲਦੇ ਹੀ ਥਾਣਾ ਡਿਵਿਜਨ ਨੰਬਰ 8 ਦੀ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਦੋਨਾਂ ਵਾਹਨਾਂ ਨੂੰ ਕਬਜਾ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜਨ ਨੰਬਰ ਅੱਠ ਦੇ ਏਏਸਆਈ ਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਟਰੱਕ ਚਾਲਕ ਨੂੰ ਮੌਕੇ ਉੱਤੇ ਹੀ ਹਿਰਾਸਤ ਵਿੱਚ ਲੈ ਲਿਆ ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *