*ਡੈਮੋਕਰੈਟਿਕ ਪਾਰਟੀ ਆਫ ਇੰਡੀਆ ਵੱਲੋਂ ਅਕਾਲੀ ਦਲ-ਬਸਪਾ ਗਠਜੋੜ ਨੁੰ ਬਿਨਾਂ ਸ਼ਰਤ ਹਮਾਇਤ ਦੀ ਪੇਸ਼ਕਸ਼*

पंजाब पॉलिटिक्स
Spread the love

ਜਲੰਧਰ, 16 ਜੁਲਾਈ( ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਡੈਮੋਕਰੈਟਿਕ ਪਾਰਟੀ ਆਫ ਇੰਡੀਆ (ਡੀ ਪੀ ਆਈ) ਨੇ ਇਹਨਾਂ ਨੂੰ ਬਿਨਾਂ ਸ਼ਰਮ ਹਮਾਇਤ ਦੇਣ ਦੀ ਪੇਸ਼ਕਸ਼ ਕੀਤੀ ਜਿਸ ਨਾਲ ਪੰਜਾਬ ਪੱਖੀ ਤਾਕਤਾਂ ਨੂੰ ਕਾਂਗਰਸ-ਆਪ ਗਠਜੋੜ ਦੇ ਮਾੜੇ ਮਨਸੂਬਿਆਂ ਨੁੰ ਮਾਤ ਪਾਉਣ ਦਾ ਬਲ ਮਿਲਿਆ।
ਡੀ ਪੀ ਆਈ ਦੇ ਪ੍ਰਧਾਨ ਪਰਸ਼ੋਤਮ ਲਾਲ ਚੱਢਾ ਨੇ ਇਥੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਬਸਪਾ ਦੇ ਆਗੂ ਡਾ ਨੱਛਤਰਪਾਲ ਦੀ ਹਾਜ਼ਰੀ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀਦਲ ਤੇ ਬਸਪਾਗਠਜੋੜ ਨੂੰ ਬਿਨਾਂ ਸ਼ਰਤ ਹਮਾਇਤ ਦੀ ਇਹ ਪੇਸ਼ਕਸ਼ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਚੱਢਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਗਰੀਬਾਂ, ਮਜ਼ਦੂਰਾਂ ਤੇ ਸਮਾਜ ਦੀਆਂ ਪੱਛੜੀਆਂ ਸ਼ੇ੍ਰਣੀਆਂ ਵਾਸਤੇ ਡਟਿਆ ਹੈ। ਉਹਨਾਂ ਕਿਹਾ ਕਿ ਮੈਂ ਦਲਿਤ ਤੇ ਪੱਛੜੀਆਂ ਸ਼ੇ੍ਰਣੀਆਂ ਨੂੰ ਅਪੀਲ ਕਰਦਾ ਹਾਂ ਕਿ ਇਕਜੁੱਟ ਹੋ ਕੇ ਪੰਜਾਬ ਪੱਖੀ ਤੇ ਗਰੀਬ ਪੱਖੀ ਤਾਕਤਾਂ ਨੁੰ ਮਜ਼ਬੂਤ ਕਰੀਏ। ਜੋ ਸਰਕਾਰ ਗਰੀਬਾਂ ਤੇ ਪੱਛੜੀਆਂ ਸ਼ੇ੍ਰਣੀਆਂ ਦੇ ਹਿੱਤਾਂ ਦੀ ਰਾਖੀ ਦੀ ਗਰੰਟੀ ਦਿੰਦੀ ਹੋਵੇ, ਅਜਿਹੀ ਸਰਕਾਰ ਬਣਾਉਣ ਦਾ ਮੌਕਾ ਫਿਰ ਨਹੀਂ ਮਿਲਣਾ ਤੇ ਸਾਨੂੰ ਇਹ ਮੌਕਾ ਕਿਸੇ ਕੀਮਤ ’ਤੇ ਖੁੰਝਾਉਣਾ ਨਹੀਂ ਚਾਹੀਦਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਟੀਚਾ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਤੇ ਵਪਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੁੰ ਇਕ ਪਲੇਟਫਾਰਮ ’ਤੇ ਇਕੱਠਾ ਕਰਨਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਦਬੇ ਕੁਚਲੇ ਵਰਗਾਂ ਲਈ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹੀ ਦਲਿਤਾਂ ਤੇ ਪੱਛੜੀਆਂ ਸ਼ੇ੍ਰਣੀਆਂ ਲਈ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ ਤੇ ਸ਼ਗੁਨ ਸਕੀਮ ਸਮੇਤ ਹੋਰ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਾਰੳੇ ਭਾਈਚਾਰਿਆਂ ਦੇ ਧਾਰਮਿਕ ਸਥਾਪਨਾਂ ਦਾ ਦੀ ਵੀ ਸੰਭਾਲ ਕੀਤੀ ਭਾਵੇਂ ਉਹ ਰਾਮ ਤੀਰਥ ਸਥਾਨ ਹੋਵੇ, ਦੁਰਗਿਆਣਾ ਮੰਦਿਰ ਜਾਂ ਫਿਰ ਖੁਰਾਲਗੜ੍ਹ ਵਿਖੇ ਗੁਰੂ ਰਵੀਦਾਸ ਜੀ ਦੀ ਯਾਦਗਾਰ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੀਆਂ ਖੇਤਰੀ ਭਾਵਨਾਵਾਂ ਤੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੀਆਂ ਭਾਵਨਾਵਾਂ ਸਮਝੀਆਂ ਹਨ ਜਦਕਿ ਦੂਜੇ ਪਾਸੇ ਕਾਂਗਰਸ ਤੇ ਆਪ ਪੰਜਾਬ ਵਿਚ ਸੱਤਾ ਹਾਸਲ ਕਰਨ ਵਾਸਤੇ ਲੋਕਾਂ ਨੂੰ ਮੂਰਖ ਬਣਾਉਣ ਵਿਚ ਹੀ ਦਿਲਚਸਪੀ ਰੱਖਦੇ ਹਨ। ਉਹਨਾਂ ਕਿਹਾ ਕਿ ਹੁਣ ਵੀ ਕਾਂਗਰਸ ਪਾਰਟੀ ਆਪਣੀ ਅੰਦਰੂਨੀ ਲੜਾਈ ਵਿਚ ਰੁੱਝੀਹੈ ਤੇ ਲੋਕਾਂ ਨੂੰ ਆਪਣੇ ਹਾਲ ’ ਤੇਛੱਡ ਦਿੱਤਾ ਹੈ।
ਉਹਨਾਂ ਕਿਹਾ ਕਿ ਇਹ ਗੱਲ ਸਾਬਤ ਹੋ ਗਈ ਹੈ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀ ਤੋਂ ਲਾਹੁਣ ਨੁੰ ਫਿਰਦਾ ਹੈ ਤੇ ਉਸਨੇ ਪੰਜਾਬੀਆਂ ਦੀ ਭਲਾਈ ਵਾਸਤੇ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਸਿੱਧੂ ਦੀ ਬਤੌਰ ਮੰਤਰੀ ਇਕ ਵੀ ਪ੍ਰਾਪਤੀ ਵਿਖਾਓ।
ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਕੀਤੇ ਗਏ ਧੋਖੇ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕੇਜਰੀਵਾਲ ਸੱਚਮੁੱਚ ਪੰਜਾਬ ਵਿਚ 300 ਯੁਨਿਟ ਮੁਫਤ ਬਿਜਲੀ ਦਾ ਵਾਅਦਾ ਲਾਗੂ ਕਰਨ ਪ੍ਰਤੀ ਸੰਜੀਦਾ ਹੈ ਤਾਂ ਫਿਰ ਪਹਿਲਾਂ ਇਹ ਵਾਅਦਾ ਦਿੱਲੀ ਵਿਚ ਲਾਗੂ ਕਰ ਕੇ ਵਿਖਾਵੇ। ਉਹਨਾਂ ਕਿਹਾ ਕਿ ਜਿਸ ਪ੍ਰੈਸ ਕਾਨਫਰੰਸ ਵਿਚ ਉਸਨੇ 300 ਯੁਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਸੀ, ਉਸੇ ਵਿਚ ਆਪ ਹੀ ਇਹ ਦੱਸਿਆ ਸੀ ਕਿ ਜੇਕਰ ਬਿੱਲ 300 ਤੋਂ ਇਕ ਵੀ ਯੁਨਿਟ ਉਪਰ ਯਾਨੀ 301 ਯੁਨਿਟ ਆ ਗਿਆ ਤਾਂ ਸਾਰਾ ਬਿੱਲ ਭਰਨਾ ਪਵੇਗਾ। ਉਹਨਾਂ ਕਿਹਾ ਕਿ ਇਹੀ ਹਾਲ ਦਿੱਲੀ ਵਿਚ ਹੈ ਜਿਥੇ ਖਪਤਕਾਰਾਂ ਨੁੰ 200 ਯੂਨਿਟ ਪ੍ਰਤੀ ਬੀÇਲੰਗ ਸਾਈਕਲ ਵਿਚ ਇਕ ਵੀ ਯੁਨਿਟ ਵੱਧ ਹੋਣ ’ਤੇ ਸਾਰਾ ਬਿੱਲ ਤਾਰਨਾ ਪੈਂਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੈਮੋਕਰੈਟਿਕ ਪਾਰਟੀ ਆਫ ਇੰਡੀਆ ਦੇ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਬਲਦੇਵ ਖਹਿਰਾ, ਸਰਬਜੀਤ ਸਿੰਘ ਮੱਕੜ ਤੇ ਕੁਲਵੰਤ ਸਿੰਘ ਮੰਨਣ ਵੀ ਹਾਜ਼ਰ ਸਨ।

Leave a Reply

Your email address will not be published. Required fields are marked *