*ਪੰਜਾਬ ਯੂਥ ਕਾਂਗਰਸ ਪ੍ਰਧਾਨ ਵੱਲੋਂ 19 ਜੁਲਾਈ ਨੂੰ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਬੈਠਕ ਬੁਲਾਈ*

पंजाब पॉलिटिक्स
Spread the love

ਚੰਡੀਗੜ੍ਹ, 18 ਜੁਲਾਈ( ਦਾ ਮਿਰਰ ਪੰਜਾਬ)-ਪੰਜਾਬ ਯੂਥ ਕਾਂਗਰਸ ਪ੍ਰਧਾਨ ਸ. ਬਰਿੰਦਰ ਢਿੱਲੋਂ ਜੀ ਨੇ 19 ਜੁਲਾਈ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਸ. ਬਰਿੰਦਰ ਢਿੱਲੋਂ ਜੀ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਯੂਥ ਕਾਂਗਰਸ ਟੀਮ ਵੱਲੋਂ ਇੱਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਕੌਮੀ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਜੀ ਨੂੰ ਭੇਜਿਆ ਜਾਵੇਗਾ। ਇਸ ਵਿੱਚ ਯੂਥ ਕਾਂਗਰਸ ਦੁਆਰਾ ਇਹ ਅਪੀਲ ਕੀਤੀ ਜਾਵੇਗੀ ਕਿ ਹਰ ਲੀਡਰ ਦਾ ਮਾਣ ਸਨਮਾਨ ਅਤੇ ਭੂਮਿਕਾ ਦੇ ਮੱਦੇਨਜ਼ਰ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਉਹ ਸਾਰਿਆਂ ਨੂੰ ਮਨਜੂਰ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।
ਪੰਜਾਬ ਯੂਥ ਕਾਂਗਰਸ ਪ੍ਰਧਾਨ ਸ. ਬਰਿੰਦਰ ਢਿੱਲੋਂ ਜੀ ਨੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਯੂਥ ਕਾਂਗਰਸ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

Leave a Reply

Your email address will not be published. Required fields are marked *