ਜਲੰਧਰ (ਪੰਜਾਬ ਐਕਸਪ੍ਰੈੱਸ ਨਿਊਜ਼)- ਬਹੁਜਨ ਸਮਾਜ ਪਾਰਟੀ ਨੇ ਅੱਜ ਚਾਰ ਵਿਧਾਨ ਸਭਾ ਹਲਕਿਆਂ ਦੇ ਸੰਭਾਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਹਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਵਿੱਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਬਲਵਿੰਦਰ ਕੁਮਾਰ , ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ , ਬਸੀ ਪਠਾਣਾਂ ਤੋਂ ਐਡਵੋਕੇਟ ਸ਼ਿਵ ਕਲਿਆਣ ਅਤੇ ਪਾਇਲ ਤੋਂ ਡਾ. ਜਸਪ੍ਰੀਤ ਸਿੰਘ ਦਾ ਨਾਮ ਸਾਮਿਲ ਕੀਤਾ ਗਿਆ ਹੈ।
ਇਸੇ ਸਬੰਧ ਵਿਚ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਹੈ ਰਣਧੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਉਕਤ ਨਾਵਾਂ ਦਾ ਐਲਾਨ ਅੱਜ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ ਹੈ।





