*ਕਰਿਆਨਾ ਸਟੋਰ ਮਾਲਕ ਦੇ ਕਤਲ ਦਾ ਮਾਮਲਾ, ਕਮਿਸ਼ਨਰੇਟ ਪੁਲਿਸ ਵੱਲੋਂ ਦੀਪਕ ਗ੍ਰਿਫ਼ਤਾਰ, ਤੀਜੇ ਮੁਲਜ਼ਮ ਦੀ ਵੀ ਹੋਈ ਪਛਾਣ*

क्राइम पंजाब
Spread the love

ਜਲੰਧਰ, 21 ਜੁਲਾਈ( ਦਾ ਮਿਰਰ ਪੰਜਾਬ)-ਕਮਿਸ਼ਨਰੇਟ ਪੁਲਿਸ ਵੱਲੋਂ ਬੁੱਧਵਾਰ ਨੂੰ ਸੋਡਲ ਰੋਡ ਸਥਿਤ ਕਰਿਆਨਾ ਸਟੋਰ ਮਾਲਕ ਸਚਿਨ ਜੈਨ ਦੇ ਕਤਲ ਕੇਸ ਦੇ ਦੋਸ਼ੀਆਂ ਵਿੱਚੋਂ ਇੱਕ ਪਿੰਡ ਹਰੀਪੁਰ ਦੇ ਵਸਨੀਕ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਤੀਜੇ ਮੁਲਜ਼ਮ ਦੀ ਪਛਾਣ ਰਾਜ ਨਗਰ ਇਲਾਕੇ ਦੇ ਸਾਹਿਲ ਵਜੋਂ ਹੋਈ ਹੈ।
ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੇ 24 ਘੰਟਿਆਂ ਅੰਦਰ ਹੀ ਦੋ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਸੀ, ਜਿਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਉਰਫ਼ ਵੱਡਾ ਪ੍ਰੀਤ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ, ਆਦਮਪੁਰ ਥਾਣਾ ਪਿੰਡ ਹਰੀਪੁਰ ਨਿਵਾਸੀ ਦੀਪਕ ਅਤੇ ਰਾਜ ਨਗਰ ਇਲਾਕੇ ਦੇ ਸਾਹਿਲ ਵਜੋਂ ਹੋਈ ਹੈ।
ਡੀ.ਸੀ.ਪੀ. ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨਾ ਵੱਲੋਂ ਕਰਿਆਨਾ ਸਟੋਰ ਮਾਲਕ ਸਚਿਨ ਤੋਂ ਕੁਝ ਪੈਸੇ ਖੋਹਣ ਦੇ ਇਰਾਦੇ ਨਾਲ ਉਸ ਨਾਲ ਹੱਥੋਪਾਈ ਕੀਤੀ ਗਈ, ਜਿੱਥੇ ਇਕ ਮੁਲਜ਼ਮ ਨੇ ਸਚਿਨ ਜੈਨ ‘ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਕਿਉਂਕਿ ਪੁਲਿਸ ਨੂੰ ਇਨ੍ਹਾਂ ਦੇ ਠਿਕਾਣਿਆਂ ਬਾਰੇ ਅਹਿਮ ਸੁਰਾਗ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀਪਕ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

Leave a Reply

Your email address will not be published. Required fields are marked *