*ਐਨਆਰਆਈ ਦੀ ਜ਼ਮੀਨ ਤੇ ਸਾਬਕਾ ਕਾਂਗਰਸੀ ਵਿਧਾਇਕ ਵੱਲੋਂ ਜਬਰੀ ਕਬਜ਼ਾ ਕਰਨ ਦਾ ਦੋਸ਼*

क्राइम पंजाब
Spread the love

ਜਲੰਧਰ ( ਦਾ ਮਿਰਰ ਪੰਜਾਬ)-ਕਾਂਗਰਸ ਦੇ ਸਾਬਕਾ ਐਮ ਐਲ ਏ ਉਪਰ ਐਨ ਆਰ ਆਈ ਦੀ ਜ਼ਮੀਨ ਨੂੰ ਹਥਿਆਉਣ ਦੇ ਦੋਸ਼ ਲੱਗੇ ਹਨ। ਐਨ ਆਰ ਆਈ ਅਨੁਸਾਰ ਇਸ ਜ਼ਮੀਨ ਉੱਤੇ ਅੱਜ ਸਾਬਕਾ ਐਮਐਲਏ ਨੇ ਦੁਕਾਨਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ ਜਿਸ ਦੀ ਸ਼ਿਕਾਇਤ ਮੈ ਪੁਲਿਸ ਕਮਿਸ਼ਨਰ ਨੂੰ ਦੇ ਦਿੱਤੀ ਹੈ।
ਇਸੇ ਸੰਬੰਧ ਵਿੱਚ ਐਨ ਆਰ ਆਈ ਜਗਬੀਰ ਸਿੰਘ ਸ਼ੇਰਗਿੱਲ ਪੁੱਤਰ ਸੁਖਬੀਰ ਸਿੰਘ ਨੇ ਦੱਸਿਆ ਕਿ ਸਾਡੀ ਜ਼ਮੀਨ ਲੋਹਾਰ ਨੰਗਲ 66 ਫੁੱਟੀ ਰੋਡ ਉਪਰ ਹੈ ਜਿਸ ਦੀ ਕੀਮਤ ਕਰੋੜਾਂ ਰੁਪਏ ਵਿੱਚ ਹੈ । ਉਹਨਾਂ ਦੱਸਿਆ ਕਿ ਅੱਜ ਸਵੇਰੇ ਸਾਬਕਾ ਐਮ ਐਲ ਏ ਨੇ ਉਕਤ ਜ਼ਮੀਨ ਉੱਤੇ ਦੁਕਾਨਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ । ਉਹਨਾਂ ਦੱਸਿਆ ਕਿ ਮੈਨੂੰ ਜਿਉਂ ਹੀ ਪਤਾ ਲੱਗਾ ਤਾਂ ਮੈਂ ਜਲੰਧਰ ਪੁੱਜਾ ਅਤੇ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਸਾਹਿਬ ਨੂੰ ਦਿੱਤੀ । ਐਨ ਆਰ ਆਈ ਜਗਬੀਰ ਸਿੰਘ ਸ਼ੇਰਗਿੱਲ ਨੇ ਪੰਜਾਬ ਸਰਕਾਰ ਅਤੇ ਪੁਲਸ ਕਮਿਸ਼ਨਰ ਜਲੰਧਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਜ਼ਮੀਨ ਤੋਂ ਤਰੁੰਤ ਕਬਜ਼ਾ ਹਟਾਇਆ ਜਾਵੇ ਅਤੇ ਜ਼ਮੀਨ ਸਾਡੇ ਸਪੁਰਦ ਕੀਤੀ ਜਾਵੇ।
ਇਸੇ ਸੰਬੰਧ ਵਿੱਚ ਥਾਣਾ ਡਵੀਜ਼ਨ ਨੰਬਰ 7 ਦੇ ਇੰਚਾਰਜ ਗਗਨਦੀਪ ਸਿੰਘ ਸੇਖੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਹਨਾਂ ਨੂੰ ਕਮਿਸ਼ਨਰ ਸਾਹਿਬ ਵੱਲੋਂ ਸ਼ਿਕਾਇਤ ਭੇਜੀ ਗਈ ਹੈ ਜਿਸ ਦੀ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਮੇਰੇ ਧਿਆਨ ਵਿੱਚ ਆਉਣ ਤੋਂ ਬਾਅਦ ਮੈਂ ਤਰੁੰਤ ਹੀ ਉਕਤ ਥਾਂ ਤੇ ਕੀਤੀ ਜਾ ਰਹੀ ਉਸਾਰੀ ਨੂੰ ਰੁਕਵਾ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਪਾਰਟੀਆਂ ਨੂੰ ਕੱਲ੍ਹ ਥਾਣੇ ਵਿਖੇ ਬੁਲਾਇਆ ਗਿਆ ਹੈ।

Leave a Reply

Your email address will not be published. Required fields are marked *