*ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਸਿੱਖ ਯੂੱਥ ਫੈਡਰੇਸ਼ਨ ਭਿੰਡਰਾਵਾਲਾ ਦਾ ਪ੍ਰਧਾਨ ਬਣਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਸਨਮਾਨ*

पंजाब
Spread the love

ਸ਼੍ਰੀ ਅੰਮ੍ਰਿਤਸਰ ਸਹਿਬ ( ਦਾ ਮਿਰਰ ਪੰਜਾਬ)-ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਰਬ ਸੰਮਤੀ ਨਾਲ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਪਰਧਾਨ ਬਣਾਇਆ ਗਿਆ ਅੱਜ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਇਸ ਮੌਕੇ ਤੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਾਈ ਸਾਹਿਬ ਨੂੰ ਦੁਸ਼ਾਲਾ ਸਿਰੋਪਾਓ ਅਤੇ ਕ੍ਰਿਪਾਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਜਲੰਧਰ ਦੇ ਆਗੂ ਹਰਪ੍ਰੀਤ ਸਿੰਘ ਨੀਟੂ ਗੁਰਿੰਦਰ ਸਿੰਘ ਸਿੱਧੂ ਗੁਰਦੀਪ ਸਿੰਘ ਲੱਕੀ ਹਰਪਾਲ ਸਿੰਘ ਪਾਲੀ ਚੱਢਾ ਹਰਜਿੰਦਰ ਸਿੰਘ ਵਿੱਕੀ ਖਾਲਸਾ ਬਸਤੀ ਮਿੱਠੂ ਵਿਸ਼ੇਸ ਤੋਰ ਤੇ ਪਹੁੰਚੇ ਹੋਏ ਸਨ। ਇਨ੍ਹਾਂ ਵੱਲੋਂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਦੁਸ਼ਾਲੇ ਅਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜੀ ਭਾਈ ਭੁਪਿੰਦਰ ਸਿੰਘ 6 ਜੂਨ ਭਾਈ ਬਲਬੀਰ ਸਿੰਘ ਮੁੱਛਲ ਭਾਈ ਦਿਲਬਾਗ ਸਿੰਘ ਬੀਬੀ ਮਨਿੰਦਰ ਕੌਰ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਭਾਈ ਹਰਪਾਲ ਸਿੰਘ ਬਲੇਰ ਹਰਜੀਤ ਸਿੰਘ ਮੀਆਂਪੁਰ ਜਥੇਦਾਰ ਲਹਿਣਾ ਸਿੰਘ ਮਨਜੀਤ ਸਿੰਘ ਕਰਤਾਰਪੁਰ ਹਰਜਿੰਦਰ ਸਿੰਘ ਜਲੰਧਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *