ਜਲੰਧਰ (ਦਾ ਮਿਰਰ ਪੰਜਾਬ)-ਮਨਪ੍ਰੀਤ ਸਿੰਘ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤੇ ਰਾਮਿੰਦਰ ਕੌਰ, ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ ਐਸ.ਆਈ.ਆਰ.ਡੀ ਦੇ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਜਲੰਧਰ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਕਰਤੱਵਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਖਸ਼ੀਅਤ ਵਿਕਾਸ ਕਰਨ ਹਿੱਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ, ਮੁਹਾਲੀ ਵੱਲੋਂ ਸ਼ੁਰੂ ਕੀਤਾ ਗਿਆ। ਜਿਸ ਦੇ ਪਹਿਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਦਰਸ਼ਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਬਾਨ ਅਤੇ ਜ਼ਿਲ੍ਹਾ ਜਲੰਧਰ ਦੇ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਨੇ ਭਾਗ ਲਿਆ। ਕੈਂਪ ਦੌਰਾਨ ਹਾਜ਼ਰ ਭਾਗੀਦਾਰੀ ਨੂੰ ਕਰਿੱਡ, ਚੰਡੀਗੜ੍ਹ ਦੀ ਟੀਮ ਦੇ ਡਾ. ਸੁਖਵਿੰਦਰ ਸਿੰਘ ਅਤੇ ਜਸਬੀਰ ਸਿੰਘ ਦੁਆਰਾ ਆਏ ਪ੍ਰਤੀਭਾਗੀਆਂ ਨੂੰ ਜੀ ਆਇਆ ਆਖਿਆ ਅਤੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰੀਸ਼ਦ ਦੀਆਂ ਸ਼ਕਤੀਆਂ ਬਾਰੇ ਸੁਖਪਾਲ ਸਿੰਘ ਸਿੱਧੂ, ਉੱਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਦਿੱਤੀ ਗਈ। ਹਰਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਰਾਮਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਵੱਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਬਾਰੇ ਜਾਣਕਾਰੀ ਦਿੱਤੀ ਗਈ। ਬਲਜਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਮਿੱਡ ਡੇ ਮੀਲ ਵੱਲੋਂ ਸਕੀਮ, ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਵੱਲੋਂ ਖੇਤੀਬਾੜੀ ਨਾਲ ਸਬੰਧਤ ਸਕੀਮਾਂ, ਫਸਲੀ ਵਿਭਿੰਨਤਾਂ ਅਤੇ ਪੰਜਾਬ ਵਿੱਚ ਪਾਣੀ ਦੇ ਡਿੱਗਦੇ ਪੱਧਰ ਸਬੰਧੀ, ਕਿਰਪਾਲ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਹੈਲਥ ਵਿਭਾਗ ਵੱਲੋਂ ਸਿਹਤ ਵਿਭਾਗ ਦੀਆਂ ਸਕੀਮਾਂ, ਕੋਵਿਡ-19 ਸਬੰਧੀ ਹਦਾਇਤਾਂ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।
ਇਸ ਪ੍ਰੋਗਰਾਮ ਦੇ ਨਿਰੀਖਣ ਲਈ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਤੋਂ ਪਹੁੰਚੇ ਗੁਰਬਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਇਸ ਸਿਖਲਾਈ ਪ੍ਰੋਗਰਾਮ ਦੇ ਉਦੇਸ਼ ਸਬੰਧੀ ਚਾਨਣਾ ਪਾਉਂਦਿਆਂ ਵੱਡੀ ਗਿਣਤੀ ਵਿੱਚ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਹਾਜ਼ਰ ਭਾਗੀਦਾਰਾਂ ਨੇ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਪ੍ਰਸ਼ੰਸਾ ਜ਼ਾਹਿਰ ਕੀਤੀ।





